ਬਹਿਬਲ ਗੋਲੀਕਾਂਡ ਮਾਮਲੇ 'ਚ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ

By  Shanker Badra February 10th 2021 12:38 PM

ਫ਼ਰੀਦਕੋਟ : ਫ਼ਰੀਦਕੋਟ ਦੀ ਜੂਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਹਿਬਲ ਗੋਲੀਕਾਂਡ ਮਾਮਲੇ 'ਚ ਪੰਜਾਬ ਦੇ ਸਾਬਕਾਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਸੁਮੇਧ ਸੈਣੀ ਵੱਲੋਂ ਪੇਸ਼ ਨਾ ਹੋਣ ਕਾਰਨ ਉਨ੍ਹਾਂ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। [caption id="attachment_473725" align="aligncenter"]Court issues arrest warrant against former DGP Sumedh Saini in Behbal case ਬਹਿਬਲ ਗੋਲੀਕਾਂਡ ਮਾਮਲੇ 'ਚ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਇਸ ਤੋਂ ਇਲਾਵਾ ਇਸ ਮਾਮਲੇ 'ਚ ਨਾਮਜ਼ਦ ਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਇੱਕ ਵੱਡੀ ਰਾਹਤ ਦਿੱਤੀ ਹੈ। ਫ਼ਰੀਦਕੋਟ ਅਦਾਲਤ 'ਚ ਪੇਸ਼ ਹੋਣ ਵਾਲੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਹੈ। ਫ਼ਰੀਦਕੋਟ ਅਦਾਲਤ ਨੇ 11 ਫ਼ਰਵਰੀ ਨੂੰ [ਪੇਸ਼ ਹੋਣ ਦਾ ਹੁਕਮ ਦਿੱਤਾ ਸੀ। [caption id="attachment_473726" align="aligncenter"]Court issues arrest warrant against former DGP Sumedh Saini in Behbal case ਬਹਿਬਲ ਗੋਲੀਕਾਂਡ ਮਾਮਲੇ 'ਚ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ[/caption] ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਦੇ ਖ਼ਿਲਾਫ਼ ਬਹਿਬਲ ਗੋਲੀਕਾਂਡ 'ਚ 15 ਜਨਵਰੀ ਨੂੰ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਨੇ ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਉਮਰਾਨੰਗਲ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਸੈਣੀ ਅਤੇ ਉਮਰਾਨੰਗਲ ਸੰਮਨਾ ਬਾਰੇ ਸੂਚਨਾ ਮਿਲਣ 'ਤੇ ਅਦਾਲਤ 'ਚ ਪੇਸ਼ ਨਹੀਂ ਹੋਏ। [caption id="attachment_473724" align="aligncenter"]Court issues arrest warrant against former DGP Sumedh Saini in Behbal case ਬਹਿਬਲ ਗੋਲੀਕਾਂਡ ਮਾਮਲੇ 'ਚ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ[/caption] ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ :ਬਲਬੀਰ ਸਿੰਘ ਰਾਜੇਵਾਲ ਇਸ ਕਾਰਨ ਹੁਣ ਅਗਲੀ ਤਾਰੀਖ਼ 1 ਮਾਰਚ ਲਈ ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਨੇ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ 'ਚ ਲਾਈ ਹੋਈ ਹੈ। ਫ਼ਰੀਦਕੋਟ ਅਦਾਲਤ ਨੇ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਨਹੀਂ ਲਾਈ ਅਤੇ ਸੁਮੇਧ ਸੈਣੀ ਅਤੇ ਮੁਅੱਤਲ ਆਈ.ਜੀ. ਉਮਰਾਨੰਗਲ ਨੇ ਆਪਣੇ ਖ਼ਿਲਾਫ਼ ਪੇਸ਼ ਹੋਏ ਚਲਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦੇ ਕੇ ਇਸ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। -PTCNews

Related Post