ਅਦਾਲਤ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ

By  Riya Bawa April 26th 2022 07:08 PM -- Updated: April 26th 2022 07:16 PM

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਰੈਗੂਲਰ ਜ਼ਮਾਨਤ ਅਰਜ਼ੀ 'ਤੇ ਮੁਹਾਲੀ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਅਦਾਲਤ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਸਾਬਕਾ ਪੁਲਿਸ ਅਫ਼ਸਰ ਸੁਮੇਧ ਸੈਣੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਾਮਜ਼ਦ ਹਨ। ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਵੱਲੋਂ 6.40 ਕਰੋੜ ਰੁਪਏ ਦੇ ਲੈਣ ਦੇਣ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਅਰਜੀ ਪਾਈ ਗਈ ਸੀ। ਇਸ ਦੌਰਾਨ ਜ਼ਮਾਨਤ ਦੀ ਅਰਜੀ ‘ਤੇ ਜ਼ਿਲ੍ਹਾ ਸ਼ੈਸ਼ਨ ਅਦਾਲਤ ਵਿੱਚ ਬਹਿਸ ਹੋਈ। ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸਾਰੀਆਂ ਅਰਜ਼ੀਆਂ ਕੀਤੀਆਂ ਰੱਦ ਸੁਮੇਧ ਸੈਣੀ 'ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਕਾਰਨ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ ਸੀ। ਇਸ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 25 ਅਪ੍ਰੈਲ ਲਈ ਫੈਸਲਾ ਰਾਖਵਾਂ ਰੱਖ ਲਿਆ ਸੀ। ਗੌਰਤਲਬ ਹੈ ਕਿ ਸੁਮੇਧ ਸੈਣੀ ਦੇ ਕੇਸ ਦੀ ਸੁਣਵਾਈ ਅੱਜ ਮੁਹਾਲੀ ਵਿੱਚ ਉਨ੍ਹਾਂ ਦੀ ਚੰਡੀਗੜ੍ਹ ਸੈਕਟਰ 20 ਸਥਿਤ ਕੋਠੀ ਵਿੱਚ ਹੋਣੀ ਸੀ। ਇਹ ਵੀ ਪੜ੍ਹੋ : ਬਠਿੰਡਾ ਜੇਲ੍ਹ 'ਚ ਸ਼ਿਫਟ ਕੀਤੇ ਜਾਣਗੇ 50 ਦੇ ਕਰੀਬ ਖ਼ਤਰਨਾਕ ਗੈਂਗਸਟਰ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ -PTC News

Related Post