ਬਿਕਰਮ ਸਿੰਘ ਮਜੀਠੀਆ ਦੇ ਡਰੱਗ ਕੇਸ ਮਾਮਲੇ 'ਚ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ
Pardeep Singh
April 6th 2022 02:07 PM
ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪਟਿਆਲਾ ਜੇਲ੍ਹ 'ਚ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਅਦਾਲਤ 'ਚ ਅਰਜ਼ੀ ਲਗਾਈ ਸੀ। ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀ.ਐੱਸ ਸੋਬਤੀ, ਐੱਚ.ਐੱਸ.ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਵਿੱਚ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਹਾਜ਼ਰ ਸਨ। ਤੁਹਾਨੂੰ ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵੱਲੋਂ ਬੈਰਕ ਨਾ ਬਦਲਣ ਸੰਬੰਧੀ ਅਦਾਲਤ ਨੂੰ ਅਪੀਲ ਕੀਤੀ ਹੈ।ਉੱਥੇ ਹੀ ਪਟਿਆਲਾ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਵੱਲੋਂ ਅਦਾਲਤ 'ਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਿਆ।ਉਨ੍ਹਾਂ ਨੇ ਕਿਹਾ ਹੈ ਕਿ ਜੇਲ੍ਹ ਦੇ ਕਾਨੂੰਨ ਮੁਤਾਬਿਕ ਉਹ ਆਪਣੀ ਡਿਊਟੀ ਠੀਕ ਢੰਗ ਨਾਲ ਨਿਭਾ ਰਹੇ ਹਨ। ਇਹ ਵੀ ਪੜ੍ਹੋ:ਭਗਵੰਤ ਮਾਨ ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ- ਸਰਟੀਫਿਕੇਟ ਲੈਣ ਲਈ ਹੁਣ ਦੇਣੇ ਪੈਣਗੇ ਸਿਰਫ਼ 100 ਰੁਪਏ -PTC News