ਜਹਾਜ਼ ਦੀ ਵਿੰਡਸ਼ੀਲਡ 'ਚ ਆਈਆਂ ਤਰੇੜਾਂ, ਗੋਰਖਪੁਰ ਜਾਣ ਵਾਲੀ ਉਡਾਣ ਮੁੰਬਈ ਪਰਤੀ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਗੋਰਖਪੁਰ ਜਾ ਰਹੇ ਸਪਾਈਸਜੈਟ ਦੇ ਜਹਾਜ਼ ਦੀ ਖਿੜਕੀ 'ਚ ਦਰਾਰ ਦੀ ਸੂਚਨਾ ਮਿਲਣ 'ਤੇ ਇਸ ਨੂੰ ਵਾਪਸ ਮੁੰਬਈ ਲਿਜਾਇਆ ਗਿਆ। ਇਹ ਜਾਣਕਾਰੀ ਅਧਿਕਾਰਤ ਬਿਆਨ 'ਚ ਦਿੱਤੀ ਗਈ ਹੈ। ਏਅਰਲਾਈਨ ਦੇ ਬੁਲਾਰੇ ਨੇ ਦੱਸਿਆ ਕਿ ਸਪਾਈਸਜੈੱਟ ਦੇ ਬੋਇੰਗ 737 ਜਹਾਜ਼ ਨੇ ਮੁੰਬਈ ਤੋਂ ਗੋਰਖਪੁਰ ਲਈ ਉਡਾਣ ਭਰਨੀ ਸੀ। ਉਡਾਣ ਦੌਰਾਨ ਜਹਾਜ਼ ਦੀ ਖਿੜਕੀ 'ਚ ਤਰੇੜ ਦਾ ਪਤਾ ਲੱਗਾ। ਬੁਲਾਰੇ ਨੇ ਦੱਸਿਆ ਕਿ ਪਾਇਲਟ ਨੇ ਜਹਾਜ਼ ਨੂੰ ਵਾਪਸ ਮੁੰਬਈ ਲਿਜਾਣ ਦਾ ਫ਼ੈਸਲਾ ਕੀਤਾ। ਏਅਰ ਟ੍ਰੈਫਿਕ ਕੰਟਰੋਲਰ ਨੂੰ ਇਸ ਦੀ ਸੂਚਨਾ ਦਿੱਤੀ ਗਈ ਅਤੇ ਜਹਾਜ਼ ਮੁੰਬਈ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰ ਦਿੱਤਾ ਗਿਆ।
ਇਹ ਉਡਾਣ ਸਵੇਰੇ 05:50 'ਤੇ ਛਤਰਪਤੀ ਸ਼ਿਵਾਜੀ ਹਵਾਈ ਅੱਡੇ ਤੋਂ ਰਵਾਨਾ ਹੋਈ ਸੀ ਅਤੇ ਸਵੇਰੇ 08:25 'ਤੇ ਗੋਰਖਪੁਰ ਪਹੁੰਚਣਾ ਸੀ। ਇੱਕ ਸਟਾਫ ਮੈਂਬਰ ਨੇ ਵਿੰਡਸ਼ੀਲਡ ਵਿੱਚ ਤਰੇੜਾਂ ਵੇਖੀਆਂ। ਹਾਲਾਂਕਿ ਇਹ ਫਰੇਮ ਤੋਂ ਬਾਹਰ ਨਹੀਂ ਡਿੱਗਿਆ ਸੀ। ਬੁਲਾਰੇ ਨੇ ਦੱਸਿਆ ਕਿ ਪਾਇਲਟ ਨੇ ਜਹਾਜ਼ ਨੂੰ ਵਾਪਸ ਮੁੰਬਈ ਲਿਜਾਣ ਦਾ ਫ਼ੈਸਲਾ ਕੀਤਾ ਹੈ। ਏਅਰ ਟ੍ਰੈਫਿਕ ਕੰਟਰੋਲਰ ਨੂੰ ਇਸ ਦੀ ਸੂਚਨਾ ਦਿੱਤੀ ਗਈ ਤੇ ਜਹਾਜ਼ ਮੁੰਬਈ ਹਵਾਈ ਅੱਡੇ 'ਤੇ ਸੁਰੱਖਿਅਤ ਉਤਰ ਗਿਆ।