ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, 2 ਲੱਖ ਤੋਂ ਵੱਧ ਸ਼ਰਧਾਲੂ ਨੇ ਕੀਤੇ ਦਰਸ਼ਨ

By  Pardeep Singh October 10th 2022 11:15 AM

ਉੱਤਰਾਖੰਡ: ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ 10 ਅਕਤੂਬਰ ਨੂੰ ਬੰਦ ਹੋਣਗੇ। ਇਸ ਸਾਲ ਕਪਾਟ 22 ਮਈ 2022 ਨੂੰ ਖੋਲ੍ਹੇ ਗਏ ਸਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਵਾਈਸ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਦੋ ਲੱਖ ਪੰਦਰਾਂ ਹਜ਼ਾਰ ਸ਼ਰਧਾਲੂ ਨਤਮਸਤਕ ਹੋਏ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਟਰੱਸਟੀ ਬੋਰਡ ਨੇ ਫੈਸਲਾ ਕੀਤਾ ਹੈ ਕਿ 10 ਅਕਤੂਬਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਬੰਦ ਕੀਤੇ ਜਾਣਗੇ। ਹੇਮਕੁੰਟ ਸਾਹਿਬ ਸਿੱਖਾਂ ਦਾ ਪਵਿੱਤਰ ਤੀਰਥ ਸਥਾਨ ਹੈ। ਹੇਮਕੁੰਟ ਸਾਹਿਬ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ 15,225 ਫੁੱਟ ਦੀ ਉਚਾਈ 'ਤੇ ਸਥਿਤ ਹੈ। ਦੇਸ਼-ਵਿਦੇਸ਼ ਤੋਂ ਸ਼ਰਧਾਲੂ ਇਥੇ ਤੀਰਥ ਯਾਤਰਾ 'ਤੇ ਆਉਂਦੇ ਹਨ। ਹੇਮਕੁੰਟ ਸਾਹਿਬ ਚਮੋਲੀ ਜ਼ਿਲੇ ਦੇ ਉਪਰਲੇ ਹਿਮਾਲਿਆ ਖੇਤਰ ਵਿੱਚ ਸਥਿਤ ਹੈ। ਇਹ ਤੀਰਥ ਸਥਾਨ ਲਗਭਗ 15,000 ਫੁੱਟ ਦੀ ਉਚਾਈ 'ਤੇ ਬਣਿਆ ਹੈ। ਹਰ ਸਾਲ ਲੱਖਾਂ ਸਿੱਖ ਸ਼ਰਧਾਲੂ ਇੱਥੇ ਦਰਸ਼ਨਾਂ ਲਈ ਪਹੁੰਚਦੇ ਹਨ।

ਇਹ ਵੀ ਪੜ੍ਹੋ: CM ਮਾਨ ਦੇ ਘਰ ਮੂਹਰੇ ਕਿਸਾਨਾਂ ਦਾ ਪੱਕਾ ਮੋਰਚਾ, ਜਾਣੋ ਮੁੱਖ ਮੰਗਾਂ
-PTC News

Related Post