ਦਾਣਾ ਮੰਡੀ 'ਚ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਵਸੂਲੀ ਨਹੀਂ ਹੋਵੇਗੀ ਬਰਦਾਸ਼ਤ : ਬ੍ਰਮ ਸ਼ੰਕਰ ਜਿੰਪਾ

By  Ravinder Singh April 2nd 2022 07:44 PM -- Updated: April 2nd 2022 07:45 PM

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਦਾਣਾ ਮੰਡੀ ਪਹੁੰਚ ਕੇ ਰੇਹੜੀ ਅਤੇ ਫੜੀ ਵਾਲਿਆਂ ਤੋਂ ਠੇਕੇਦਾਰ ਦੁਆਰਾ ਤੈਅ ਰੇਟ ਤੋਂ ਵੱਧ ਦੀ ਪਰਚੀ ਫੀਸ ਵਸੂਲਣ ਦਾ ਸਖਤ ਕਦਮ ਚੁੱਕਦੇ ਹੋਏ ਸਕੱਤਰ ਮਾਰਕੀਟ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਜੇ ਠੇਕੇਦਾਰ ਸਰਕਾਰ ਵੱਲੋਂ ਨਿਰਧਾਰਤ ਫੀਸ ਤੋਂ ਇਕ ਰੁਪਏ ਵੀ ਵੱਧ ਵਸੂਲਿਆ ਗਿਆ ਤਾਂ ਤੁਰੰਤ ਉਸ ਦਾ ਠੇਕਾ ਰੱਦ ਕੀਤਾ ਜਾਵੇ। ਦਾਣਾ ਮੰਡੀ 'ਚ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਸੂਲੀ ਨਹੀਂ ਹੋਵੇਗੀ ਬਰਦਾਸ਼ਤ : ਬ੍ਰਮ ਸ਼ੰਕਰ ਜਿੰਪਾ ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਰੋੜੀ ਅਤੇ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਵੀ ਮੌਜੂਦ ਸਨ। ਉਨ੍ਹਾਂ ਨੇ ਸਕੱਤਰ ਮੰਡੀ ਬੋਰਡ ਪੰਜਾਬ ਨੂੰ ਵੀ ਫੋਨ ਰਾਹੀਂ ਹੁਸ਼ਿਆਰਪੁਰ ਮੰਡੀ ਵਿੱਚ ਠੇਕੇਦਾਰ ਵੱਲੋਂ ਨਾਜਾਇਜ਼ ਵਸੂਲੀ ਤੋਂ ਜਾਣੂ ਕਰਵਾਉਂਦੇ ਹੋਏ ਇਸ ਦਿਸ਼ਾ ਵੱਲ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਦਾਣਾ ਮੰਡੀ 'ਚ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਸੂਲੀ ਨਹੀਂ ਹੋਵੇਗੀ ਬਰਦਾਸ਼ਤ : ਬ੍ਰਮ ਸ਼ੰਕਰ ਜਿੰਪਾਕੈਬਨਿਟ ਮੰਤਰੀ ਨੇ ਕਿਹਾ ਕਿ ਦਾਣਾ ਮੰਡੀ ਵਿਚ ਪਾਰਕਿੰਗ ਫੀਸ ਦੇ ਨਾਮ ਉਤੇ ਹੋ ਰਹੀ ਲੁੱਟ ਉਤੇ ਨਕੇਲ ਕਸੀ ਜਾਵੇਗੀ ਅਤੇ ਕਿਸੇ ਵੀ ਹਾਲਤ 'ਚ ਨਾਜਾਇਜ਼ ਵਸੂਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਸਖਤ ਕਦਮ ਉਠਾਉਣ ਸਬੰਧੀ ਜਾਣੂ ਕਰਵਾ ਦਿੱਤਾ ਹੈ। ਦਾਣਾ ਮੰਡੀ 'ਚ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਸੂਲੀ ਨਹੀਂ ਹੋਵੇਗੀ ਬਰਦਾਸ਼ਤ : ਬ੍ਰਮ ਸ਼ੰਕਰ ਜਿੰਪਾਉਨ੍ਹਾਂ ਨੇ ਇਥੇ ਮੌਜੂਦਾ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਮੌਕੇ ਉਤੇ ਪਹੁੰਚੇ ਨਵਨਿਯੁਕਤ ਐਸਐਸਪੀ ਸਰਤਾਜ ਸਿੰਘ ਚਾਹਲ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੁਲਿਸ ਫੋਰਸ ਯਕੀਨੀ ਬਣਾਏ ਕਿ ਮੰਡੀ ਵਿੱਚ ਠੇਕੇਦਾਰ ਜਾਂ ਕਿਸੇ ਹੋਰ ਵਿਅਕਤੀ ਵੱਲੋਂ ਗਰੀਬ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਪਰੇਸ਼ਾਨ ਨਾ ਕੀਤਾ ਜਾਵੇ ਤੇ ਜੇਕਰ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ਉਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਹ ਵੀ ਪੜ੍ਹੋ : ਦੋ ਤੋਂ ਵੱਧ ਬੱਚੇ ਪੈਦਾ ਕਰਨ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Related Post