ਸ੍ਰੀ ਹਰਿਮੰਦਰ ਸਾਹਿਬ ਦੇ ਚੌਰਬਰਦਾਰ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ

By  Jasmeet Singh March 10th 2022 05:21 PM

ਅੰਮ੍ਰਿਤਸਰ, 10 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਚੌਰਬਰਦਾਰ ਭਾਈ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਹ ਵੀ ਪੜ੍ਹੋ: ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ 'ਚ ਸਹੁੰ ਚੁੱਕਾਂਗੇ : ਭਗਵੰਤ ਮਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਜਿੰਦਰ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਰਬਰਦਾਰ ਦੀ ਸੇਵਾ ਕਰਦੇ ਸਨ ਜੋ ਅੱਜ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਕਿਹਾ ਕਿ ਭਾਈ ਰਜਿੰਦਰ ਸਿੰਘ ਨੇ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਜਗਤ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। Sukhbir Singh Badal, Harsimrat Kaur offer prayers at Golden temple to mark New Year 2022 ਐਡਵੋਕੇਟ ਧਾਮੀ ਨੇ ਭਾਈ ਰਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ। ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਜਿੱਤੇ Sukhbir Singh Badal, Harsimrat Kaur offer prayers at Golden temple to mark New Year 2022 ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਭਾਈ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। -PTC News

Related Post