ਚੰਡੀਗੜ੍ਹ: ਪੰਜਾਬੀ ਅਦਾਕਾਰ ਦੀਪ ਸਿੱਧੂ (Deep Sidhu) ਦਾ ਬੀਤੀ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੀਪ ਸਿੱਧੂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਘਰ ਲਿਆਂਦੀ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਨਮ ਅੱਖਾਂ ਨਾਲ ਵਾਹਿਗੁਰੂ ਦਾ ਜਾਪ ਕਰ ਰਹੇ ਸਨ। ਦੀਪ ਸਿੱਧੂ (Deep Sidhu)ਦੇ ਅੰਤਿਮ ਸੰਸਕਾਰ ਮੌਕੇ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਸਨ।
ਦੱਸ ਦੇਈਏ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ (Deep Sidhu)ਦਾ ਬੀਤੀ ਰਾਤ ਹਾਦਸੇ ਦੌਰਾਨ ਦੇਹਾਂਤ ਹੋ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇਹ ਨੂੰ ਖਰਖੋਦਾ ਹਸਪਤਾਲ ਤੋਂ ਸੋਨੀਪਤ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਸਿਵਲ ਹਸਪਤਾਲ ਵਿੱਚ ਹੀ ਦੀਪ ਸਿੱਧੂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਗਿਆ ਹੈ।
ਤਿੰਨ ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦੀਪ ਸਿੱਧੂ (Deep Sidhu)ਦਾ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਉਸਦੀ ਮ੍ਰਿਤਕ ਦੇਹ ਸੌਂਪ ਦਿੱਤੀ ਗਈ ਹੈ।
ਪੁਲਿਸ ਨੇ ਦੀਪ ਸਿੱਧੂ ਦੇ ਪਰਿਵਾਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਧਾਰਾ 174 ਤਹਿਤ ਕਾਰਵਾਈ ਕੀਤੀ ਜਾਵੇਗੀ।ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੋਨੀਪਤ ਦੇ ਸਿਵਲ ਹਸਪਤਾਲ ਦੇ ਬਾਹਰ ਪੁਲਿਸ ਵੱਲੋਂ ਫੋਰਸ ਤਾਇਨਾਤ ਕੀਤੀ ਗਈ ਹੈ।
ਇਥੇ ਪੜ੍ਹੋ ਹੋਰ ਖ਼ਬਰਾਂ: ਦੀਪ ਸਿੱਧੂ ਦੀ ਮਹਿਲਾ ਮਿੱਤਰ ਨੇ ਦੱਸੀ ਸਾਰੀ ਆਪਬੀਤੀ, ਸਿੱਧੂ ਨਾਲ ਆਖਰੀ PHOTO ਹੋ ਰਹੀ ਹੈ ਵਾਇਰਲ
ਜ਼ਿਕਰਯੋਗ ਹੈ ਕਿ ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ (Deep Sidhu passes Away) ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਹੇ ਸਨ।ਇਸ ਦੌਰਾਨ ਉਨ੍ਹਾਂ ਦੀ ਸਕੋਰਪੀਓ ਕਾਰ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।ਜਾਣਕਾਰੀ ਮੁਤਾਬਿਕ ਦੀਪ ਸਿੱਧੂ ਦੀ ਕਾਰ ਇੱਕ ਟਰਾਲੇ ਨਾਲ ਟੱਕਰਾਅ ਗਈ।ਸੋਨੀਪਤ ਪੁਲਿਸ ਨੇ ਦੀਪ ਸਿੱਧੂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।ਦੀਪ ਸਿੱਧੂ ਆਪਣੀ ਮਹਿਲਾ ਮਿੱਤਰ ਨਾਲ ਸਫਰ ਕਰ ਰਹੇ ਸੀ।ਜਿਸਨੂੰ ਸੱਟਾਂ ਵੱਜੀਆਂ ਹਨ ਅਤੇ ਉਹ ਜੇਰੇ ਇਲਾਜ ਹੈ।
ਅਲਵਿਦਾ ! ਸਦਾ ਲਈ ਬੁੱਝ ਗਿਆ 'ਦੀਪ'----ਵੇਖੋ ਵੀਡੀਓ
ਇਥੇ ਪੜ੍ਹੋ ਹੋਰ ਖ਼ਬਰਾਂ: ਦੀਪ ਸਿੱਧੂ ਨੂੰ ਅਨੋਖੀ ਸ਼ਰਧਾਂਜਲੀ, ਰੋਟੀ 'ਤੇ ਬਣਾਈ ਤਸਵੀਰ
-PTC News