ਵੱਡੀ ਖ਼ਬਰ ! 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫ਼ਿਰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ‘ਚ ਸੁਣਵਾਈ ਹੋਈ ਹੈ। ਇਸ ਦੌਰਾਨ ਸਭਨਾਂ ਦੀਆਂ ਨਜ਼ਰਾਂ ਇਸ ਗੱਲ ਤੇ ਟਿਕੀਆਂ ਹੋਈਆਂ ਹਨ ਕਿ ਕੀ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ ਜਾਂ ਨਹੀਂ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਆਖ਼ਰਕਾਰ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ ਜਾਣਕਾਰੀ ਅਨੁਸਾਰ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਦਿੱਲੀ ਦੀ ਇਕ ਅਦਾਲਤ ਨੇ ਮਨਜ਼ੂਰ ਕਰ ਲਈ ਹੈ ਅਤੇ ਜਲਦ ਬਾਹਰ ਆਉਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਦੀਪ ਸਿੱਧੂ ਦੀ ਦਾਇਰ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। [caption id="attachment_489967" align="aligncenter"] ਵੱਡੀ ਖ਼ਬਰ ! 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਹਿੰਸਾ ਮਾਮਲੇ 'ਚ ਜੇਲ੍ਹ 'ਚ ਬੰਦ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ[/caption] ਦੱਸ ਦੇਈਏ ਕਿ ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ‘ਚ ਪੇਸ਼ ਕੀਤਾ ਗਿਆ ਸੀ ਤੇ 14 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਤੇ ਫਿਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ ਤੇ ਅੱਜ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਹੈ। [caption id="attachment_489968" align="aligncenter"] ਵੱਡੀ ਖ਼ਬਰ ! 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਹਿੰਸਾ ਮਾਮਲੇ 'ਚ ਜੇਲ੍ਹ 'ਚ ਬੰਦ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ[/caption] ਪੜ੍ਹੋ ਹੋਰ ਖ਼ਬਰਾਂ : Corona ਦੀ ਜਿਸ ਦਵਾਈ ਨੂੰ ਲੈ ਕੇ ਦੇਸ਼ 'ਚ ਮਚਿਆ ਹਾਹਾਕਾਰ, ਹੁਣ ਇਕ ਫੋਨ ਨਾਲ ਘਰ ਮਿਲੇਗੀ ਡਿਲਿਵਰੀ ਦੱਸਣਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨ ਜਥੇਬੰਦੀਆਂ ਦੀ ਮੰਗ ਦੇ ਹੱਕ ਵਿੱਚ ਟਰੈਕਟਰ ਪਰੇਡ ਕੱਢੀ ਸੀ। ਇਸ ਸਮੇਂ ਦੌਰਾਨ ਪੁਲਿਸ ਨਾਲ ਹਿੰਸਕ ਝੜਪ ਹੋਈ ਅਤੇ ਕੁਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਤਕ ਪਹੁੰਚ ਗਏ। ਉਸਨੇ ਲਾਲ ਕਿਲ੍ਹੇ ‘ਤੇ ਕਿਸਾਨੀ ਜੱਥੇਬੰਦੀਆਂ ਦੇ ਝੰਡੇ ਅਤੇ ਧਾਰਮਿਕ ਝੰਡੇ ਲਗਾਏ ਗਏ ਸਨ। -PTCNews