ਦਿੱਲੀ ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਕੁੱਲ 44 FIR ਦਰਜ ਕੀਤੀਆਂ ਗਈਆਂ ਹਨ ਜਦਕਿ 122 ਵਿਅਕਤੀਆਂ ਨੂੰ ਕਿਸਾਨਾਂ ਦੇ ਵਿਰੋਧ ਦੇ ਸਿਲਸਿਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗਣਤੰਤਰ ਦਿਵਸ 'ਤੇ ਹੋਈ ਹਿੰਸਾ ਅਤੇ ਦਿੱਲੀ ਸਰਹੱਦਾਂ' ਤੇ ਹੋਏ ਝਗੜੇ ਤੋਂ ਬਾਅਦ ਹੋਇਆ ਹੈ। ਉੱਥੇ ਹੀ ਅੱਜ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਅਤੇ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੇ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਇਸ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਜਾਂ ਹਿਰਾਸਤ 'ਚ ਲਏ ਗਏ ਲੋਕਾਂ ਦੀ ਸੂਚੀ ਜਨਤਕ ਕਰਨ ਦੀ ਅਪੀਲ ਕੀਤੀ। ਤਿਵਾੜੀ ਅਨੁਸਾਰ, ਉਨ੍ਹਾਂ ਨੇ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਸੁਖਜਿੰਦਰ ਰੰਧਾਵਾ, ਸੁਖ ਸਰਕਾਰੀਆ ਅਤੇ ਰਾਜ ਕੁਮਾਰ ਛਬੇਵਾਲ ਨੇ ਬਜਟ ਪੇਸ਼ ਹੋਣ ਤੋਂ ਬਾਅਦ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਪੜ੍ਹੋ ਹੋਰ ਖ਼ਬਰਾਂ : Budget 2021 : ਵਿੱਤ ਮੰਤਰੀ ਨਿਰਮਲਾ ਸੀਤਰਾਮਨ ਅੱਜ ਪੇਸ਼ ਕਰਨਗੇ ਸਾਲ 2021 ਦਾ ਪਹਿਲਾ ਬਜਟ
ਦੱਸਣਯੋਗ ਹੈ ਕਿ ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਹਿੰਸਕ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਕਰਮੀਆਂ ’ਤੇ ਹਮਲਾ ਕੀਤਾ ਸੀ, ਗੱਡੀਆਂ ਪਲਟਾ ਦਿੱਤੀਆਂ ਸਨ ਅਤੇ ਇਤਿਹਾਸਿਕ ਲਾਲ ਕਿਲ੍ਹੇ ਦੇ ਅੰਦਰ ਇਕ ਧਾਰਮਿਕ ਝੰਡਾ ਲਗਾ ਦਿੱਤਾ ਸੀ। ਪੁਲਿਸ ਨੇ ਵੀਰਵਾਰ ਨੂੰ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਅਤੇ ਗਣਤੰਤਰ ਦਿਵਸ ਦੇ ਦਿਨ ਹੋਈ ਹਿੰਸਾ ਦੇ ਪਿੱਛੇ ਦੀ ‘ਸਾਜਿਸ਼’ ਦੀ ਜਾਂਚ ਦੀ ਘੋਸ਼ਣਾ ਕੀਤੀ ਸੀ।
ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ ‘ਚ ਹੋਵੇਗਾ ਚੱਕਾ ਜਾਮ
ਇਸ ਹਿੰਸਾ ਦੇ ਸਿਲਸਿਲੇ ਵਿਚ ਪੁਲਸ ਨੇ ਹੁਣ ਤੱਕ 33 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ ਕਿਸਾਨ ਨੇਤਾਵਾਂ ਸਮੇਤ 44 ਲੋਕਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਹਰ ਸਾਲ ਬਜਟ ਅਲਾਟਮੈਂਟ ਵਿੱਚ ਵਾਧਾ ਹੀ ਨਹੀਂ ਬਲਕਿ ਯੋਜਨਾਵਾਂ ਨੂੰ ਲਾਗੂ ਕਰਨ ਵੱਲ ਵੀ ਧਿਆਨ ਦਿੱਤਾ ਜਾਂਦਾ ਸੀ।