ਜਹਾਂਗੀਰਪੁਰੀ ਹਿੰਸਾ ਸਬੰਧੀ ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪੀ

By  Ravinder Singh April 19th 2022 09:10 PM

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਹਿੰਸਾ ਮਾਮਲੇ ਵਿੱਚ ਜਾਂਚ ਰਿਪੋਰਟ ਮੁਕੰਮਲ ਕਰ ਕੇ ਗ੍ਰਹਿ ਮੰਤਰਾਲੇ ਦੇ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਹਾਂਗੀਰਪੁਰੀ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਆਪਣੀ ਮੁੱਢਲੀ ਜਾਂਚ ਰਿਪੋਰਟ ਸੌਂਪ ਦਿੱਤੀ। ਰਿਪੋਰਟ ਵਿੱਚ ਉੱਤਰ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਹਨੂੰਮਾਨ ਜੈਅੰਤੀ ਦੇ ਮੌਕੇ ਕੱਢੇ ਗਏ ਜਲੂਸ ਨੂੰ ਲੈ ਕੇ ਹੋਏ ਦੰਗਿਆਂ ਦੇ ਵੇਰਵੇ ਸ਼ਾਮਲ ਹਨ। ਜਹਾਂਗੀਰਪੁਰੀ ਹਿੰਸਾ ਸਬੰਧੀ ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪੀ ਹਿੰਸਾ ਭੜਕਣ ਦੇ ਤੁਰੰਤ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਹਿੰਸਾ ਦੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਸੀ।  ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 23 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਕਥਿਤ ਮੁੱਖ ਸਾਜ਼ਿਸ਼ਕਰਤਾ ਅੰਸਾਰ ਸਮੇਤ ਦੋ ਨਾਬਾਲਗ ਵੀ ਸ਼ਾਮਲ ਹਨ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਕੁਝ ਹੀ ਦਿਨਾਂ ਵਿਚ ਪੜਤਾਲ ਮੁਕੰਮਲ ਕਰ ਲਈ ਹੈ। ਜਹਾਂਗੀਰਪੁਰੀ ਹਿੰਸਾ ਸਬੰਧੀ ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪੀਦਿੱਲੀ ਪੁਲਿਸ ਨੇ ਰਿਪੋਰਟ 'ਚ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਪੁਲਿਸ ਵੱਲੋਂ ਇਲਾਕੇ ਵਿੱਚ ਆਮ ਸਥਿਤੀ ਬਹਾਲ ਕਰਨ ਲਈ ਕੀਤੀ ਗਈ ਕਾਰਵਾਈ ਬਾਰੇ ਵੀ ਦੱਸਿਆ ਹੈ। ਸੂਤਰਾਂ ਨੇ ਦੱਸਿਆ ਕਿ ਇਲਾਕੇ ਵਿੱਚ ਨਿਗਰਾਨੀ ਰੱਖਣ ਲਈ ਡਰੋਨਾਂ ਦੀ ਵਰਤੋਂ ਕੀਤੀ ਗਈ, ਜਦੋਂ ਕਿ ਘਟਨਾ ਵਿੱਚ ਕਿਸੇ ਤਰ੍ਹਾਂ ਦੀ ਸਾਜ਼ਿਸ਼ ਹੋਣ ਦਾ ਪਤਾ ਲਗਾਉਣ ਲਈ ਸੋਸ਼ਲ ਮੀਡੀਆ ਸਮੂਹਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਪੁਲਿਸ ਨੇ ਰਿਪੋਰਟ ਵਿੱਚ ਇਹ ਵੀ ਕਿਹਾ ਹੈ ਕਿ ਜਹਾਂਗੀਰਪੁਰੀ ਦੰਗੇ ਇੱਕ ਅਪਰਾਧਿਕ ਸਾਜ਼ਿਸ਼ ਸਨ ਤੇ ਪੁਲਿਸ ਨੇ ਝੜਪਾਂ ਵਿੱਚ ਵਰਤੇ ਗਏ ਹਥਿਆਰ ਜ਼ਬਤ ਕੀਤੇ ਹਨ। ਜਹਾਂਗੀਰਪੁਰੀ ਹਿੰਸਾ ਸਬੰਧੀ ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪੀਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਲਾਕੇ ਵਿੱਚ ਲੋੜੀਂਦੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਪੂਰੇ ਇਲਾਕੇ ਨੂੰ ਏਡੀਸੀਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਬਲਾਕਾਂ 'ਚ ਵੰਡਿਆ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਮਾਮਲਾ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : ਇੱਕ ਕਿਲੋਵਾਟ ਲੋਡ ਵਾਲੇ ਬੀਪੀਐਲ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਮੁ਼ਫ਼ਤ ਬਿਜਲੀ : ਹਰਭਜਨ ਸਿੰਘ

Related Post