ਦਿੱਲੀ 'ਚ ਅਨਲੌਕ -3 ਲਈ ਦਿਸ਼ਾ ਨਿਰਦੇਸ਼ ਜਾਰੀ, ਪੜ੍ਹੋ ਅੱਜ ਤੋਂ ਕੀ -ਕੀ ਖੁੱਲ੍ਹੇਗਾ ਤੇ ਕੀ ਕੁਝ ਰਹੇਗਾ ਬੰਦ

By  Shanker Badra June 14th 2021 10:57 AM

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ 'ਚ ਹੁਣ ਕੋਰੋਨਾ ਦਾ ਕਹਿਰ ਬਹੁਤ ਘਟ ਗਿਆ ਹੈ। ਇਸ ਤੋਂ ਬਾਅਦ ਹੁਣ ਦਿੱਲੀ ਚ ਅਨਲੌਕ 3 ਦੀ ਤਿਆਰੀ ਹੋ ਗਈ ਹੈ ,ਜਿਸ ਤਹਿਤ ਕਈ ਚੀਜ਼ਾਂ 'ਚ ਲੋਕਾ ਨੂੰ ਛੋਟ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਲੌਕਡਾਊਨ ਖੋਲ੍ਹਣ (UNLOCK) ਦੀ ਪ੍ਰਕਿਰਿਆ ਤਹਿਤ ਦਿੱਲੀ ਦੇ ਸਾਰੇ ਬਾਜ਼ਾਰ, ਮਾਲ, ਰੈਸਟੋਰੈਂਟ ਅੱਜ ਸੋਮਵਾਰ ਤੋਂ ਖੁੱਲ੍ਹ ਜਾਣਗੇ ਜਦਕਿ ਸਕੂਲ-ਕਾਲਜ, ਸਵੀਮਿੰਗ ਪੂਲ, ਸਪਾਅ ਸੈਂਟਰ ਫਿਲਹਾਲ ਬੰਦ ਰਹਿਣਗੇ। ਇਹ ਐਲਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। [caption id="attachment_506147" align="aligncenter"]Delhi Unlock 3.0: From opening of markets to malls, here is the list of what's allowed and what's not from today ਦਿੱਲੀ 'ਚ ਅਨਲੌਕ -3 ਲਈ ਦਿਸ਼ਾ ਨਿਰਦੇਸ਼ ਜਾਰੀ, ਪੜ੍ਹੋ ਅੱਜ ਤੋਂ ਕੀ -ਕੀ ਖੁੱਲ੍ਹੇਗਾ ਤੇ ਕੀ ਕੁਝ ਰਹੇਗਾ ਬੰਦ[/caption] ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਘਰ ਬੈਠੇ ਇੰਝ ਬਣਾਓ ਰਾਸ਼ਨ ਕਾਰਡ ਦਿੱਲੀ ਵਿੱਚ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ "ਸੋਮਵਾਰ ਸਵੇਰੇ 5 ਵਜੇ ਤੋਂ ਬਾਅਦ ਕੁਝ ਗਤੀਵਿਧੀਆਂ ਨੂੰ ਛੱਡ ਕੇ ਸਾਰੀਆਂ ਗਤੀਵਿਧੀਆਂ ਦੀ ਆਗਿਆ ਹੋਵੇਗੀ। ਦਿੱਲੀ ਵਿੱਚਅੱਜ ਤੋਂ ਸਾਰੇ ਬਾਜ਼ਾਰ ਬਿਨ੍ਹਾਂ ਔਡ-ਈਵਨ ਪ੍ਰਣਾਲੀ ਤੋਂ ਖੁੱਲ੍ਹਣਗੇ। ਇਸ ਦੌਰਾਨ ਬਾਜ਼ਾਰ, ਮਾਲ ਤੇ ਮਾਰਕੀਟ ਕੰਪਲੈਕਸਾਂ ਦੀਆਂ ਸਾਰੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹ ਸਕਦੀਆਂ ਹਨ। ਰੈਸਟੋਰੈਂਟ 50 ਪ੍ਰਤੀਸ਼ਤ ਬੈਠਣ ਦੀ ਸਮਰੱਥਾ ਨਾਲ ਕੰਮ ਕਰਨਗੇ। [caption id="attachment_506150" align="aligncenter"] ਦਿੱਲੀ 'ਚ ਅਨਲੌਕ -3 ਲਈ ਦਿਸ਼ਾ ਨਿਰਦੇਸ਼ ਜਾਰੀ, ਪੜ੍ਹੋ ਅੱਜ ਤੋਂ ਕੀ -ਕੀ ਖੁੱਲ੍ਹੇਗਾ ਤੇ ਕੀ ਕੁਝ ਰਹੇਗਾ ਬੰਦ[/caption] ਇਸ ਦੇ ਨਾਲ ਹੀ ਹਫਤਾਵਾਰੀ ਮਾਰਕੀਟ ਦੀ ਆਗਿਆ ਦਿੱਤੀ ਜਾ ਰਹੀ ਹੈ ਪਰ ਇੱਕ ਇੱਕ ਜ਼ੋਨ ਵਿੱਚ ਇੱਕ ਦਿਨ ਵਿੱਚ ਸਿਰਫ ਇੱਕ ਹਫਤਾਵਾਰੀ ਬਾਜ਼ਾਰ ਦੀ ਹੀ ਆਗਿਆ ਹੋਵੇਗੀ। ਸਵੇਰੇ 9 ਵਜੇ ਤੋਂ ਸ਼ਾਮ ਤਕ 50 ਪ੍ਰਤੀਸ਼ਤ ਸਮਰੱਥਾ ਵਾਲੇ ਨਿੱਜੀ ਦਫਤਰ ਸ਼ਾਮੀਂ ਪੰਜ ਵਜੇ ਤੱਕ ਕੰਮ ਕਰਨਗੇ।ਸਰਕਾਰੀ ਦਫ਼ਤਰ 'ਚ ਗ੍ਰੇਡ-1 ਦੇ ਅਫ਼ਸਰ 100 ਫੀਸਦ ਸਮਰੱਥਾ ਨਾਲ ਕੰਮ ਕਰ ਸਕਣਗੇ। ਬਾਕੀ ਸਟਾਫ 50 ਫੀਸਦ ਦਫਤਰ 'ਚ ਤੇ 50 ਫੀਸਦ ਵਰਕ ਫਰੌਮ ਹੋਮ ਕਰਨਗੇ। [caption id="attachment_506153" align="aligncenter"] ਦਿੱਲੀ 'ਚ ਅਨਲੌਕ -3 ਲਈ ਦਿਸ਼ਾ ਨਿਰਦੇਸ਼ ਜਾਰੀ, ਪੜ੍ਹੋ ਅੱਜ ਤੋਂ ਕੀ -ਕੀ ਖੁੱਲ੍ਹੇਗਾ ਤੇ ਕੀ ਕੁਝ ਰਹੇਗਾ ਬੰਦ[/caption] ਦਿੱਲੀ ਮੈਟਰੋ 50 ਫੀਸਦ ਸਮਰੱਥਾ ਨਾਲ ਚੱਲੇਗੀ। ਇਸ ਤੋਂ ਇਲਾਵਾ ਦਿੱਲੀ 'ਚ ਡੀਟੀਸੀ ਤੇ ਕਲਸਟਰ ਬੱਸਾਂ ਨੂੰ ਵੱਧ ਤੋਂ ਵੱਧ 50 ਫੀਸਦ ਸਮਰੱਥਾ ਨਾਲ ਚਲਾਇਆ ਜਾ ਸਕਦਾ ਹੈ। ਆਟੋ ਤੇ ਰਿਕਸ਼ਾ 'ਚ ਦੋ ਯਾਤਰੀ, ਟੈਕਸੀ, ਕੈਬਸ ਗ੍ਰਾਮੀਣ ਸੇਵਾ 'ਚ ਵੱਧ ਤੋਂ ਵੱਧ 2 ਯਾਤਰੀ, ਮੈਕਸੀ ਕੈਬ 'ਚ 5 ਯਾਤਰੀ ਤੇ RTV 'ਚ ਵੱਧ ਤੋਂ ਵੱਧ 11 ਯਾਤਰੀ ਇਕੱਠੇ ਸਫਰ ਕਰ ਸਕਣਗੇ। ਵਿਆਹ 20 ਵਿਅਕਤੀਆਂ ਨਾਲ ਘਰ ਜਾਂ ਕੋਰਟ ਵਿਚ ਹੋ ਸਕਦੇ ਹਨ। ਧਾਰਮਿਕ ਸਥਾਨ ਖੋਲ੍ਹੇ ਜਾ ਰਹੇ ਹਨ ਪਰ ਸ਼ਰਧਾਲੂਆਂ ਨੂੰ ਆਗਿਆ ਨਹੀਂ ਦਿੱਤੀ ਜਾਏਗੀ।" [caption id="attachment_506149" align="aligncenter"]Delhi Unlock 3.0: From opening of markets to malls, here is the list of what's allowed and what's not from today ਦਿੱਲੀ 'ਚ ਅਨਲੌਕ -3 ਲਈ ਦਿਸ਼ਾ ਨਿਰਦੇਸ਼ ਜਾਰੀ, ਪੜ੍ਹੋ ਅੱਜ ਤੋਂ ਕੀ -ਕੀ ਖੁੱਲ੍ਹੇਗਾ ਤੇ ਕੀ ਕੁਝ ਰਹੇਗਾ ਬੰਦ[/caption] ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ਸਕੂਲ-ਕਾਲਜ, ਵਿਦਿਅਕ ਸੰਸਥਾਵਾਂ, ਸਮਾਜਿਕ, ਰਾਜਨੀਤਕ, ਖੇਡਾਂ, ਮਨੋਰੰਜਨ, ਸਭਿਆਚਾਰਕ, ਧਾਰਮਿਕ ਇਕੱਠਾਂ, ਸਵਿਮਿੰਗ ਪੂਲ, ਸਟੇਡੀਅਮ, ਸਪੋਰਟਸ ਕੰਪਲੈਕਸ, ਸਿਨੇਮਾ, ਥੀਏਟਰ, ਮਨੋਰੰਜਨ ਪਾਰਕ, ਬੈਂਕੁਵੇਟ ਹਾਲ, ਆਡੀਟੋਰੀਅਮ, ਸਪਾ, ਜਿਮ, ਪਬਲਿਕ ਪਾਰਕ ਤੇ ਗਾਰਡਨ ਫਿਲਹਾਲ ਪੂਰੀ ਤਰ੍ਹਾਂ ਬੰਦ ਰਹਿਣਗੇ। ਦੱਸ ਦੇਈਏ ਕਿ ਰਾਜਧਾਨੀ ਵਿਚ ਕੋਵਿਡ -19 ਦੇ ਨਵੇਂ ਮਾਮਲਿਆਂ ਵਿਚ ਕਮੀ ਦੇ ਮੱਦੇਨਜ਼ਰ ਸਰਕਾਰ ਨੇ 31 ਮਈ ਤੋਂ ਨਿਰਮਾਣ ਕਾਰਜਾਂ ਅਤੇ ਫੈਕਟਰੀਆਂ ਨੂੰ ਪੜਾਅਵਾਰ ਖੁੱਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ। -PTCNews

Related Post