ਸਿੱਖ ਜਥੇਬੰਦੀਆਂ ਵੱਲੋਂ IG ਬਾਰਡਰ ਰੇਂਜ ਨੂੰ ਨਸ਼ੇ ਦੀ ਰੋਕਥਾਮ ਲਈ ਦਿੱਤਾ ਮੰਗ ਪੱਤਰ 

By  Pardeep Singh September 28th 2022 04:31 PM -- Updated: September 28th 2022 04:32 PM

ਅੰਮ੍ਰਿਤਸਰ : ਪੰਜਾਬ ਭਰ ਦੀ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਬਾਰਡਰ ਆਈ ਜੀ ਨੂੰ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂ ਭਾਈ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਚੋਂ ਸਮੂਹ ਜਥੇਬੰਦੀਆਂ ਇਕੱਠੀਆਂ ਹੋ ਕੇ ਅੱਜ ਆਈ ਜੀ ਬਾਰਡਰ ਰੇਂਜ ਕੋਲ ਪੁੱਜੀਆਂ ਹਨ ਅਤੇ ਇਕ ਮੰਗ ਪੱਤਰ ਦਿੱਤਾ ਹੈ ਕਿ ਸ਼ਰੇਆਮ ਪਿੰਡਾਂ ਵਿੱਚ ਨਸ਼ਾ ਵੇਚਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਜਿਹੜੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਹਨ ਉਨ੍ਹਾਂ ਨੂੰ  ਬੰਦ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦਿੰਦਾ ਹੈ।  ਉਨ੍ਹਾਂ ਕਿਹਾ ਕਿ ਜਿਹੜੇ ਥਾਣਿਆਂ ਦੇ ਵਿਚ ਪੁਲਿਸ ਅਧਿਕਾਰੀ ਬੈਠੇ ਹਨ ਉਹ ਕੋਈ ਠੋਸ ਕਾਰਵਾਈ ਨਹੀਂ ਕਰਦੇ ਹਨ ਇਸ ਲਈ ਮਜਬੂਰਨ ਬਾਰਡਰ ਆਈਜੀ ਰੇਂਜ ਨੂੰ ਮੰਗ ਪੱਤਰ ਦੇਣਾ ਪਿਆ । ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਆਈਜੀ ਮੁਨੀਸ਼ ਚਾਵਲਾ ਨੇ ਕਿਹਾ ਕਿ ਸਿੱਖ ਜਥੇਬੰਦੀਆਂ  ਨੇ ਇਕ ਮੰਗ ਪੱਤਰ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਇਹ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੰਗ ਪੱਤਰ ਨੂੰ ਸਵੀਕਾਰ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ  ਨੇ ਕਿਹਾ ਹੈ ਕਿ ਜੇਕਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰਦਾ ਦਾ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਵੀ ਪੜ੍ਹੋ:CM ਮਾਨ ਦੀ ਸੁਰੱਖਿਆ 'ਚ ਤਾਇਨਾਤ ਗੱਡੀਆਂ ਨੂੰ ਲੈ ਕੇ RTI 'ਚ ਵੱਡੇ ਖੁਲਾਸੇ -PTC News

Related Post