ਪਟਿਆਲਾ : ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸਰਕਾਰੀ ਦਫਤਰਾਂ ਦੇ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਵੱਡੇ-ਵੱਡੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਵਿਭਾਗ ਨੇ ਚੌਕਸੀ ਵਜੋਂ ਮੁਲਾਜ਼ਮਾਂ ਨੂੰ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਗਈ ਹੈ। ਡਾਇਰੈਕੋਰੇਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਮੂਹ ਸਿਵਲ ਸਰਜਨ ਪੰਜਾਬ ਤੇ ਮੈਡੀਕਲ ਸੁਪਰਡੈਂਟ ਤੇ ਹੋਰ ਅਧਿਕਾਰੀਆਂ ਨੂੰ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਕਿ ਡਿਊਟੀ ਉਤੇ ਸਮੇਂ ਉਤੇ ਆਇਆ ਜਾਵੇ। ਜੇ ਕੋਈ ਡਿਊਟੀ ਉਤੇ ਸਮੇਂ ਉਤੇ ਨਾ ਪੁੱਜਿਆ ਤਾਂ ਉਸ ਖ਼ਿਲਾਫ਼ ਢੁੱਕਵੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਫਤਰਾਂ ਵਿੱਚ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਜਿਹੜੀਆਂ ਦਵਾਈਆਂ ਹਸਪਤਾਲਾਂ ਵਿੱਚ ਮੁਹੱਈਆ ਹਨ ਉਹ ਮਰੀਜ਼ਾਂ ਨੂੰ ਜ਼ਰੂਰ ਦਿੱਤੀਆਂ ਜਾਣ ਤੇ ਵੱਧ ਤੋਂ ਵੱਧ ਟੈਸਟ ਵੀ ਹਸਪਤਾਲਾਂ ਵਿੱਚ ਹੀ ਕੀਤੇ ਜਾਣ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਿੱਖਿਆ ਅਫਸਰ ਨੇ ਬੀਪੀਈਓਜ਼ ਅਤੇ ਸਟਾਫ ਨੂੰ ਡਿਊਟੀ ਉਤੇ ਸਮੇਂ ਉਤੇ ਆਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੀਪੀਈਓਜ਼ ਦਫ਼ਤਰ ਵਿੱਚ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਡਿਊਟੀ ਉਤੇ ਸਹੀ ਸਮੇਂ ਉਤੇ ਆਉਣ ਦੀ ਸੂਚਨਾ ਮਿਲੀ ਹੈ। ਇਸ ਕਾਰਨ ਲੋਕ ਕਾਫੀ ਖੱਜਲ-ਖੁਆਰ ਹੁੰਦੇ ਹਨ। ਉਨ੍ਹਾਂ ਨੇ ਹੁਕਮਾਂ ਵਿੱਚ ਕਿਹਾ ਕਿ ਬੀਪੀਈਓ ਤੇ ਦਫ਼ਤਰੀ ਸਟਾਫ ਦੀ ਹਾਜ਼ਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕੋਈ ਅਧਿਕਾਰੀ ਜਾਂ ਕੋਈ ਮੁਲਾਜ਼ਮ ਦੇਰੀ ਨਾਲ ਡਿਊਟੀ ਉਤੇ ਆਉਂਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਵਿੱਚ ਸੰਕੇਤ ਦਿੱਤੇ ਗਏ ਹਨ ਕਿਸੇ ਵੀ ਸਮੇਂ ਉਤੇ ਦਫ਼ਤਰਾਂ ਵਿੱਚ ਚੈਕਿੰਗ ਕੀਤੀ ਜਾ ਸਕਦੀ ਹੈ ਅਤੇ ਜੇ ਕੋਈ ਡਿਊਟੀ ਵਿੱਚ ਕੁਤਾਹੀ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗਾ। ਇਹ ਵੀ ਪੜ੍ਹੋ : ਮਨੋਹਰ ਲਾਲ ਖੱਟਰ ਦੇ ਘਰ ਅਣਪਛਾਤਿਆ ਨੇ ਕੀਤਾ ਹਮਲਾ