ਸ੍ਰੀ ਮੁਕਤਸਰ ਸਾਹਿਬ ਪਹੁੰਚੇ ਉਪ ਮੁੱਖ ਮੰਤਰੀ ਰੰਧਾਵਾ ਦਾ ਕੱਚੇ ਮੁਲਾਜ਼ਮਾਂ ਵੱਲੋਂ ਜਬਰਦਸਤ ਵਿਰੋਧ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਦੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਪਹੁੰਚ ਰਹੇ ਸਨ, ਤਾਂ ਇਸ ਦੌਰਾਨ ਹੀ ਕੱਚੇ ਮੁਲਾਜ਼ਮਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਲੀਆਂ ਝੰਡੀਆਂ ਵਿਖਾਈਆਂ।
ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਦਾ ਕੱਚੇ ਮੁਲਾਜ਼ਮਾਂ ਵੱਲੋਂ ਜ਼ਬਰਦਸਤ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਸ੍ਰੀ ਮੁਕਤਸਰ ਸਾਹਿਬ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਰੋਕੇ ਜਾਣ ਤੋਂ ਬਾਅਦ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਆਪਣੀਆਂ ਗੱਡੀਆਂ ਵਿੱਚੋਂ ਬਾਹਰ ਨਿਕਲੇ।
ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ੁਦ ਉਤਰ ਕੇ ਧਰਨਾਕਾਰੀਆਂ ਵਿਚ ਪਹੁੰਚ ਗਏ, ਪਰ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ। ਇਸ ਮੌਕੇ ਕੰਟਰੋਲ ਕਰਨ ਲਈ ਪੁਲਿਸ ਨੂੰ ਕਾਫ਼ੀ ਮਸ਼ੱਕਤ ਕਰਨੀ ਪਈ।
ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਭੀੜ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੀ ਕਾਰ ਤੋਂ ਬਾਹਰ ਆ ਗਏ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੱਚੇ ਮੁਲਾਜ਼ਮਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਦੀ ਬਹਿਸ ਵੀ ਹੋਈ।