ਡਿਪਟੀ ਕਮਿਸ਼ਨਰ ਵੱਲੋਂ ਬਾਦਸ਼ਾਹਪੁਰ ਵਿਖੇ ਘੱਗਰ 'ਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

By  Pardeep Singh July 15th 2022 09:05 PM

ਬਾਦਸ਼ਾਹਪੁਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਘੱਗਰ ਦਰਿਆ 'ਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬਾਦਸ਼ਾਹਪੁਰ ਦਾ ਦੌਰਾ ਕੀਤਾ। ਉਨ੍ਹਾਂ ਨੇ ਇਸ ਦੌਰਾਨ ਮੋਮੀਆ ਡਰੇਨ ਸਮੇਤ ਅਰਨੇਟੂ, ਦਵਾਰਕਾਪੁਰ ਤੇ ਹਰਚੰਦਪੁਰਾ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕਰਕੇ ਠੀਕਰੀ ਪਹਿਰੇ ਲਗਾਏ ਜਾਣ ਲਈ ਆਖਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ।  ਡਿਪਟੀ ਕਮਿਸ਼ਨਰ ਨੇ ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਨੂੰ ਨਿਰਦੇਸ਼ ਦਿੱਤੇ ਕਿ ਘੱਗਰ ਦਰਿਆ ਦੇ ਵਹਾਅ ਅਤੇ ਪਾਣੀ ਦੇ ਪੱਧਰ 'ਤੇ 24 ਘੰਟੇ ਨਿਗਰਾਨੀ ਰੱਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਖ਼ਤਰੇ ਦੀ ਸਥਿਤੀ 'ਤੇ ਨਿਯੰਤਰਨ ਕਾਬੂ ਪਾਉਣ ਲਈ ਹਰ ਤਰ੍ਹਾਂ ਦੀ ਪੂਰੀ ਤਿਆਰੀ ਕਰਕੇ ਰੱਖੀ ਜਾਵੇ। ਸਾਕਸ਼ੀ ਸਾਹਨੀ ਨੇ ਐਸ.ਡੀ.ਐਮ ਪਾਤੜਾਂ ਨਵਦੀਪ ਕੁਮਾਰ ਨੂੰ ਕਿਹਾ ਕਿ ਹੜ੍ਹ ਸੰਭਾਵਤ ਪਿੰਡਾਂ 'ਚ ਨੰਬਰਦਾਰਾਂ ਤੇ ਚੌਂਕੀਦਾਰਾਂ ਤੋਂ ਇਲਾਵਾ ਪਿੰਡਾਂ ਦੇ 5-5 ਵਸਨੀਕਾਂ ਦੀਆਂ ਕਮੇਟੀਆਂ ਬਣਾ ਕੇ ਠੀਕਰੀ ਪਹਿਰੇ ਲਗਾਉਣ ਲਈ ਪਾਬੰਦ ਕੀਤਾ ਜਾਵੇ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ 'ਤੇ ਨਜ਼ਰ ਰੱਖੀ ਜਾ ਸਕੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਾਰੇ ਹੜ੍ਹ ਕੰਟਰੋਲ ਰੂਮ ਕਾਰਜਸ਼ੀਲ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਐਸ.ਡੀ.ਓ. ਡਰੇਨੇਜ਼ ਰਕਵਿੰਦਰ ਸਿੰਘ ਅਤੇ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ। ਇਹ ਵੀ ਪੜ੍ਹੋ:ਮੁੱਖ ਮੰਤਰੀ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ’ਚ ਕਟੌਤੀ ਕਰਨ ਦੇ ਕੀਤੇ ਫੈਸਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ -PTC News

Related Post