ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ

By  Riya Bawa April 21st 2022 06:28 PM -- Updated: April 21st 2022 06:34 PM

ਜਲੰਧਰ: ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਅਪੀਲ ਕਰਦਿਆਂ ਖਾਸ ਤੌਰ ’ਤੇ ਬੰਦ ਚੁਗਿਰਦੇ ਵਿੱਚ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਕੇਸਾਂ ’ਚ ਵਾਧੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ। ਖਾਸ ਕਰ ਬੰਦ ਵਾਤਾਵਰਣ ਜਿਵੇਂ ਪਬਲਿਕ ਟਰਾਂਸਪੋਰਟ ਬੱਸ, ਟ੍ਰੇਨ, ਟੈਕਸੀ ਤੋਂ ਇਲਾਵਾ ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਮੈਂਟਲ ਸਟੋਰ, ਕਲਾਸ ਦੇ ਕਮਰੇ, ਦਫ਼ਤਰ ਦੇ ਕਮਰੇ, ਇਨਡੋਰ ਇਕੱਤਰਤਾ ਆਦਿ ਵਿੱਚ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। Masks up again ਟੀਕਾਕਰਨ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਵੈਕਸੀਨ ਦੀਆਂ 35.52 ਲੱਖ ਤੋਂ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕ੍ਰਮਵਾਰ 1762644 ਪਹਿਲੀ ਅਤੇ 1574539 ਦੂਜੀ ਖੁਰਾਕ ਤੋਂ ਇਲਾਵਾ 15 ਤੋਂ 17 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 101216 ਪਹਿਲੀ ਅਤੇ 62557 ਦੂਜੀ ਖੁਰਾਕ ਅਤੇ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 51630 ਪਹਿਲੀ ਅਤੇ 615 ਦੂਜੀ ਖੁਰਾਕ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ 15 ਤੋਂ 17 ਅਤੇ 12 ਤੋਂ 14 ਸਾਲ ਉਮਰ ਵਰਗ ਦੇ ਕ੍ਰਮਵਾਰ 90.21 ਫੀਸਦੀ ਅਤੇ 75.76 ਫੀਸਦੀ ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਤਹਿਤ ਕਵਰ ਕਰਕੇ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ੁਮਾਰ ਹੋ ਗਿਆ ਹੈ। mask ਇਹ ਵੀ ਪੜ੍ਹੋ : ਕੇਜਰੀਵਾਲ ਖੁਦ ਦਖਲ ਦੇ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫੌਰੀ ਰਿਹਾਈ ਕਰਵਾਉਣ : ਸੁਖਬੀਰ ਸਿੰਘ ਬਾਦਲ ਘਨਸ਼ਿਆਮ ਥੋਰੀ ਨੇ ਵਾਇਰਸ ਦੇ ਮਾੜੇ ਪ੍ਰਭਾਵ ਤੋਂ ਬਚਣ ਲਈ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਯੋਗ ਵਿਅਕਤੀਆਂ ਵੱਲੋਂ ਅਜੇ ਆਪਣੀ ਵੈਕਸੀਨ ਦੀ ਖੁਰਾਕ ਪ੍ਰਾਪਤ ਨਹੀਂ ਕੀਤੀ ਗਈ ਹੈ, ਉਹ ਜਲਦੀ ਤੋਂ ਜਲਦੀ ਵੈਕਸੀਨ ਦੀ ਖੁਰਾਕ ਪ੍ਰਾਪਤ ਕਰਨ। ਉਨ੍ਹਾਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਸੁਰੱਖਿਅਤ ਕੀਤਾ ਜਾ ਸਕੇ। mask -PTC News

Related Post