ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
ਚੰਡੀਗੜ੍ਹ : ਪੰਜਾਬ ਦੇ ਡਿਪਟੀ ਸਪੀਕਰ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੋੜੀ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ ਜੇ ਉਨ੍ਹਾਂ ਵਿੱਚ ਕੋਈ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਹ ਆਪਣਾ ਕੋਵਿਡ-19 ਟੈਸਟ ਜ਼ਰੂਰ ਕਰਵਾਉਣ। ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਲੱਛਣ ਪਾਏ ਜਾਣ ਉਤੇ ਡਾਕਟਰ ਦੀ ਸਲਾਹ ਜ਼ਰੂਰ ਲਵੋ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕੋਵਿਡ-19 ਟੈਸਟ ਪਾਜ਼ੇਟਿਵ ਪਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ। ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਸੀ ਜੋ ਪਿਛਲੇ ਕੁਝ ਦਿਨਾਂ 'ਚ ਉਸਦੇ ਸੰਪਰਕ ਵਿਚ ਆਏ ਹਨ ਆਪਣਾ ਕੋਵਿਡ ਟੈਸਟ ਕਰਵਾਉਣ।