ਸਬ ਜੇਲ੍ਹ ਗੋਇੰਦਵਾਲ ਦੇ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ, ਜਾਣੋ ਵਜ੍ਹਾ

By  Ravinder Singh October 13th 2022 09:06 PM

ਅੰਮ੍ਰਿਤਸਰ : ਸਪੈਸ਼ਲ ਟਾਸਕ ਫੋਰਸ ਨੇ ਸਬ ਜੇਲ੍ਹ ਗੋਇੰਦਵਾਲ ਦੇ ਡਿਪਟੀ ਜੇਲ੍ਹ ਸੁਪਰਡੈਂਟ ਬਲਬੀਰ ਸਿੰਘ ਦੇ ਖ਼ਿਲਾਫ਼ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਸਪੈਸ਼ਲ ਟਾਸਕ ਫੋਰਸ ਨੇ ਬਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ। ਡਿਪਟੀ ਜੇਲ੍ਹ ਸੁਪਰਡੈਂਟ ਬਲਬੀਰ ਸਿੰਘ 'ਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਆਪਣੇ ਅਹੁਦੇ ਉਤੇ ਰਹਿੰਦਿਆਂ ਖਤਰਨਾਕ ਕੈਦੀਆਂ ਤੇ ਵਿਚਾਰਧੀਨ ਕੈਦੀਆਂ ਦੇ ਬੈਰਕ ਦੀ ਤਲਾਸ਼ੀ ਨਹੀਂ ਲੈਣ ਦਿੰਦੇ ਸਨ। ਅਧਿਕਾਰੀਆਂ ਨੇ ਤਲਾਸ਼ੀ ਲੈਣੀ ਚਾਹੀ ਤਾਂ ਡਿਪਟੀ ਜੇਲ੍ਹ ਸੁਪਰਡੈਂਟ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਸਬ ਜੇਲ੍ਹ ਗੋਇੰਦਵਾਲ ਦੇ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ, ਜਾਣੋ ਵਜ੍ਹਾਕਾਬਿਲੇਗੌਰ ਹੈ ਕਿ ਲਗਭਗ 15 ਦਿਨ ਪਹਿਲਾਂ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਬਰਾਮਦ ਹੋਏ ਸਨ। ਇਹ ਮੋਬਾਈਲ ਉਨ੍ਹਾਂ ਤਸਕਰਾਂ ਦੇ ਸਨ, ਜੋ ਭਾਰਤ-ਪਾਕਿ ਸਰਹੱਦ 'ਤੇ ਕਾਤਲਾਂ ਤੇ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾਣ 'ਚ ਸਰਗਰਮ ਸਨ। ਇਹ ਵੀ ਪੜ੍ਹੋ : ਅਦਾਲਤ ਨੇ ਕਾਂਗਰਸੀ ਕੌਂਸਲਰ ਸੰਨੀ ਭੱਲਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਜਾਂਚ ਏਜੰਸੀ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਫਰਾਰ ਹੋਏ ਗੈਂਗਸਟਰ ਟੀਨੂੰ ਨਾਲ ਵੀ ਤਾਰਾਂ ਜੁੜ ਰਹੀਆਂ ਹਨ। ਇਹ ਮਾਮਲਾ ਕਿਉਂਕਿ ਗੈਂਗਸਟਰ ਟੀਨੂੰ ਵੀ ਕੁਝ ਸਮੇਂ ਲਈ ਗੋਇੰਦਵਾਲ ਜੇਲ੍ਹ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਫੜੇ ਗਏ ਗੋਪੀ ਅਤੇ ਵਰਿੰਦਰ ਨੂੰ ਵੀ ਇਸ ਜੇਲ੍ਹ ਵਿੱਚ ਰੱਖਿਆ ਗਿਆ ਸੀ। ਇਸ ਕੇਸ ਦੀ ਜਾਂਚ ਡੀਐਸਪੀ ਬਲਬੀਰ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਐਸਪੀ ਤੋਂ ਪਹਿਲਾਂ ਐਸਟੀਐਫ ਨੇ ਇਸ ਮਾਮਲੇ 'ਚ ਪੰਜ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। -PTC News  

Related Post