ਵਿਸਾਖੀ ਮੌਕੇ ਨਤਮਸਤਕ ਹੋਣ ਲਈ ਸ੍ਰੀ ਹਰਿਮੰਦਰ ਸਾਹਿਬ 'ਚ ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ

By  Riya Bawa April 14th 2022 10:31 AM

ਅੰਮ੍ਰਿਤਸਰ : ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਾਸੀਆਂ ਰੌਣਕਾਂ ਦੇਖਣ ਨੂੰ ਮਿਲੀਆਂ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਵਿਸਾਖੀ ਮੌਕੇ ਸ੍ਰੀ ਹਰਿਮੰਦਰ ਦੇ ਦਰਸ਼ਨਾਂ ਲਈ ਸੰਗਤਾਂ ਦੇ ਉਤਸ਼ਾਹ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਕਤਾਰਾਂ 'ਚ ਲੱਗਣਾ ਪਿਆ।  ਵਿਸਾਖੀ ਮੌਕੇ ਨਤਮਸਤਕ ਹੋਣ ਲਈ ਸ੍ਰੀ ਹਰਿਮੰਦਰ ਸਾਹਿਬ 'ਚ ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ ਖਾਲਸੇ ਦੇ ਸਾਜਨਾ ਦਿਵਸ ਦੇ ਸਬੰਧ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ। ਅੱਜ ਸਵੇਰੇ ਗੁਰੂਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰਿਆਂ ਵਲੋਂ ਸੈਂਕੜੇ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ। ਅੱਜ ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਰੰਗ ਬਿਰੰਗੀਆਂ ਐਲ ਈਂ ਡੀ ਲਾਈਟਾਂ ਨਾਲ ਸਜਾਇਆ ਜਾਵੇਗਾ ਤੇ ਰਹਿਰਾਸ ਦੇ ਪਾਠ ਉਪਰੰਤ ਅਤਿ ਮਨਮੋਹਕ ਆਤਿਸ਼ਬਾਜੀ ਕੀਤੀ ਜਾਵੇਗੀ ਤੇ ਇਹ ਅਲੌਕਿਕ ਨਜਾਰਾ ਦੇਖਣ ਲਈ ਸੰਗਤਾਂ ਵੱਡੀ ਗਿਣਤੀ ਚ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣਗੀਆਂ।  ਵਿਸਾਖੀ ਮੌਕੇ ਨਤਮਸਤਕ ਹੋਣ ਲਈ ਸ੍ਰੀ ਹਰਿਮੰਦਰ ਸਾਹਿਬ 'ਚ ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ ਦੇਸ਼ ਵਿਦੇਸ਼ਾਂ ਆਈਆਂ ਸੰਗਤਾਂ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਮਨ ਰਹੀਆਂ ਹਨ ਕਿ ਉਨ੍ਹਾਂ ਨੂੰ ਅੱਜ ਦੇ ਪਾਵਨ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ। ਬੁੱਧਵਾਰ ਰਾਤ ਨੂੰ ਵੀ 1 ਲੱਖ ਦੇ ਕਰੀਬ ਸ਼ਰਧਾਲੂਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਅੱਜ ਰਾਤ ਤੱਕ 2 ਲੱਖ ਦੇ ਕਰੀਬ ਸ਼ਰਧਾਲੂ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਦਾ ਅਨੁਮਾਨ ਹੈ।  ਵਿਸਾਖੀ ਮੌਕੇ ਨਤਮਸਤਕ ਹੋਣ ਲਈ ਸ੍ਰੀ ਹਰਿਮੰਦਰ ਸਾਹਿਬ 'ਚ ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ ਇਹ ਵੀ ਪੜ੍ਹੋ: ਵਿਸਾਖੀ ਮਨਾਉਣ ਪਾਕਿਸਤਾਨ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ ਪਰਿਕਰਮਾ ਵਿੱਚ ਹਰ ਪਾਸੇ ਸ਼ਰਧਾਲੂ ਨਜ਼ਰ ਆਉਂਦੇ ਹਨ। ਸ਼ਰਧਾਲੂ ਪਵਿੱਤਰ ਝੀਲ ਵਿੱਚ ਇਸ਼ਨਾਨ ਕਰਦੇ ਹਨ। ਭੀੜ ਵਧ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਦਾ ਖਿਆਲ ਰੱਖਦਿਆਂ ਪਰਿਕਰਮਾ ਵਿੱਚ ਟੈਂਟਾਂ ਅਤੇ ਪੱਖਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂਆਂ ਨੂੰ ਗਰਮੀ ਦਾ ਸਾਹਮਣਾ ਨਾ ਕਰਨਾ ਪਵੇ। -PTC News

Related Post