ਸਿਮਰਨਜੀਤ ਸਿੰਘ ਮਾਨ ਨੂੰ ਲੈ ਕੇ ਧਰਮਵੀਰ ਗਾਂਧੀ ਦਾ ਵੱਡਾ ਬਿਆਨ

By  Pardeep Singh July 17th 2022 03:43 PM

ਪਟਿਆਲਾ: ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਸੰਗਰੂਰ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਅਤਿਵਾਦੀ ਕਹਿਣ ਦੇ ਬਿਆਨ ਤੇ ਇਤਰਾਜ਼ ਜਤਾਇਆ ਹੈ।  ਇਸ ਬਾਰੇ ਡਾ. ਗਾਂਧੀ ਨੇ ਕਿਹਾ ਕਿ ਇਹ ਬਿਆਨ ਮੰਦਭਾਗਾ ਹੈ ਅਤੇ ਆਮ ਆਦਮੀ ਪਾਰਟੀ ਜੋ ਕਿ ਸੰਗਰੂਰ ਲੋਕ ਸਭਾ ਚੋਣ ਹਾਰਨ ਤੋਂ ਬਾਅਦ ਜ਼ਮੀਨ ਤਲਾਸ਼ ਰਹੀ ਸੀ, ਉਸ ਨੂੰ ਰਾਜਨੀਤਕ ਜ਼ਮੀਨ ਦੇਣ ਦਾ ਕੰਮ ਸਿਮਰਨਜੀਤ ਸਿੰਘ ਮਾਨ ਦੇ ਇਸ ਬਿਆਨ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਹੁਤ ਮੁੱਦੇ ਹਨ ਜਿਵੇਂ ਕਿਸਾਨੀ ਸੰਕਟ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਦਾ ਮਾਮਲਾ ਅਤੇ  ਸਿੱਖਿਆ ਦਾ ਮੁੱਦਾ ਹੈ। ਸਰਕਾਰ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਡਾ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਦੇ ਸਰਕਾਰੀ ਅਤੇ ਇਤਿਹਾਸਕ ਰਿਕਾਰਡ ਵਿਚ ਅਜੇ ਵੀ ਭਗਤ ਸਿੰਘ ਨੂੰ ਅਤਿਵਾਦੀ ਹੀ ਲਿਖਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਮੁੱਦੇ ਨੂੰ ਭੜਕਾਉਣ ਦੀ ਬਜਾਏ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁੱਦਿਆ ਉੱਤੇ ਧਿਆਨ ਦੇਣਾ ਚਾਹੀਦਾ ਹੈ। ਇਹ ਵੀ ਪੜ੍ਹੋ;ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਦਾ ਵਿਜੀਲੈਂਸ ਨੂੰ ਮਿਲਿਆ 4 ਦਿਨ ਦਾ ਰਿਮਾਂਡ -PTC News

Related Post