ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ 'ਚੋਂ ਡੀਆਈਜੀ ਗੁਰਪ੍ਰੀਤ ਭੁੱਲਰ ਦਾ ਹੋਇਆ ਤਬਾਦਲਾ

By  Ravinder Singh April 16th 2022 09:56 AM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰਾਂ ਦੀ ਸਰਗਰਮੀਆਂ ਨੂੰ ਠੱਲ ਪਾਉਣ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ ਜਿਸ ਦੇ ਮੁਖੀ ਪ੍ਰਮੋਦ ਬਾਨ ਹਨ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਵਿਚ ਤਾਇਨਾਤ ਗੁਰਪ੍ਰੀਤ ਸਿੰਘ ਭੁੱਲਰ ਦਾ ਇਕ ਹਫ਼ਤੇ ਦੇ ਅੰਦਰ ਦੀ ਤਬਾਦਲਾ ਕਰ ਦਿੱਤਾ ਗਿਆ ਹੈ। ਇੱਕ ਹਫ਼ਤੇ ਵਿੱਚ ਹੀ 4 ਮੈਂਬਰਾਂ ਵਿਚੋਂ ਇੱਕ DIG ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਹੋ ਗਿਆ ਹੈ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ 'ਚੋਂ ਡੀਆਈਜੀ ਗੁਰਪ੍ਰੀਤ ਭੁੱਲਰ ਦਾ ਹੋਇਆ ਤਬਾਦਲਾਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਵਿੱਚ ਪ੍ਰਮੋਦ ਬਾਨ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ, ਗੁਰਮੀਤ ਚੌਹਾਨ, ਬਿਕਰਮਜੀਤ ਸਿੰਘ ਬਰਾੜ ਦੀ ਨਿਯੁਕਤੀ AGTF ਵਿੱਚ ਕੀਤੀ ਗਈ ਸੀ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ 'ਚੋਂ ਡੀਆਈਜੀ ਗੁਰਪ੍ਰੀਤ ਭੁੱਲਰ ਦਾ ਹੋਇਆ ਤਬਾਦਲਾਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਨਿਕ ਆਧਾਰ 'ਤੇ 17 ਆਈਪੀਐਸ ਅਧਿਕਾਰੀਆਂ ਅਤੇ ਇੱਕ ਪੀਪੀਐਸ ਅਧਿਕਾਰੀ ਦੀਆਂ ਤਾਇਨਾਤੀਆਂ/ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਡੀਆਈਜੀ ਗੁਰਪ੍ਰੀਤ ਦਾ ਤਬਾਦਲਾ ਰੋਪੜ ਵਿਖੇ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਆਈਪੀਐਸ ਅਰੁਣ ਕੁਮਾਰ ਮਿੱਤਲ ਦੀ ਥਾਂ ਉਤੇ ਲਗਾਇਆ ਗਿਆ ਹੈ। ਇਹ ਵੀ ਪੜ੍ਹੋ : ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ 

Related Post