ਪੰਜਾਬ 'ਚ ਪਰਿਵਾਰਕ ਜ਼ਮੀਨ-ਜਾਇਦਾਦ ਦੀ ਵੰਡ ਹੋਈ ਆਸਾਨ, ਪੋਰਟਲ ਲਾਂਚ

By  Ravinder Singh October 12th 2022 08:44 PM

ਚੰਡੀਗੜ੍ਹ :ਹੁਣ ਪੰਜਾਬ ਵਿੱਚ ਪਰਿਵਾਰਕ ਜ਼ਮੀਨ ਜਾਇਦਾਦ ਨੂੰ ਵੰਡਣਾ ਸੌਖਾ ਹੋਵੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਅਹਿਮ ਕਦਮ ਪੁੱਟਿਆ। ਹੁਣ ਲੋਕ ਬਿਨਾਂ ਕਿਸੇ ਮਿਹਨਤ ਦੇ ਮਾਲ ਵਿਭਾਗ 'ਚ ਜ਼ਮੀਨਾਂ ਤੇ ਜਾਇਦਾਦਾਂ ਦੀ ਵੰਡ ਦੀ ਰਜਿਸਟਰੀ ਕਰਵਾ ਸਕਣਗੇ ਅਤੇ ਦਰਖਾਸਤ ਦੇ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ਼ ਕਰਕੇ ਸੂਬੇ ਦੇ ਨਾਗਰਿਕਾਂ ਦੀ ਸਹੂਲਤ ਲਈ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਪਰਿਵਾਰਕ ਵੰਡ (ਜ਼ਮੀਨ-ਜਾਇਦਾਦ ਵੰਡ) ਦਾਇਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ। ਪੰਜਾਬ 'ਚ ਪਰਿਵਾਰਕ ਜ਼ਮੀਨ-ਜਾਇਦਾਦ ਦੀ ਵੰਡ ਹੋਈ ਆਸਾਨ, ਪੋਰਟਲ ਲਾਂਚਵੈੱਬਸਾਈਟ https://eservices.punjab.gov.in ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ ਇਕ ਕ੍ਰਾਂਤੀਕਾਰੀ ਫੈਸਲਾ ਦੱਸਿਆ, ਜਿਸ ਨਾਲ ਖਾਨਗੀ ਤਕਸੀਮ ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇਕ ਕਲਿੱਕ ਰਾਹੀਂ ਆਸਾਨੀ ਨਾਲ ਜਮ੍ਹਾਂ ਹੋ ਸਕਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਨਾਗਰਿਕ ਇਸ ਵੈੱਬਸਾਈਟ `ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਸੌਂਪਣਾ ਹੋਵੇਗਾ। ਇਹ ਵੀ ਪੜ੍ਹੋ : ਭਾਰਤੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ 'ਤੇ 3 ਸਾਲ ਦੀ ਪਾਬੰਦੀ ਲੱਗੀ ਭਗਵੰਤ ਮਾਨ ਨੇ ਦੱਸਿਆ ਕਿ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ ਉਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ। -PTC News  

Related Post