Fri, Apr 25, 2025
Whatsapp

Eating Cucumber: ਖੀਰਾ ਖਾਣ ਤੋਂ ਤੁਰੰਤ ਬਾਅਦ ਨਾ ਪੀਓ ਪਾਣੀ, ਫਾਇਦੇ ਦੀ ਬਜਾਏ ਹੋ ਸਕਦੇ ਹਨ ਨੁਕਸਾਨ

ਗਰਮੀਆਂ ਦੇ ਮੌਸਮ 'ਚ ਅਸੀਂ ਸਾਰੇ ਖੀਰਾ ਖਾਣਾ ਪਸੰਦ ਕਰਦੇ ਹਾਂ। ਇਹ ਸਵਾਦ 'ਚ ਤਾਜ਼ਗੀ ਭਰਦਾ ਹੈ ਅਤੇ ਸਾਡੇ ਸਰੀਰ ਨੂੰ ਠੰਡਾ ਰੱਖਣ ਦਾ ਕੰਮ ਵੀ ਕਰਦਾ ਹੈ। ਇੰਨਾ ਹੀ ਨਹੀਂ ਇਹ ਸਰੀਰ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਉਣ ਦਾ ਵੀ ਕੰਮ ਕਰਦਾ ਹੈ।

Reported by:  PTC News Desk  Edited by:  Ramandeep Kaur -- May 29th 2023 04:06 PM -- Updated: May 29th 2023 04:09 PM
Eating Cucumber: ਖੀਰਾ ਖਾਣ ਤੋਂ ਤੁਰੰਤ ਬਾਅਦ ਨਾ ਪੀਓ ਪਾਣੀ, ਫਾਇਦੇ ਦੀ ਬਜਾਏ ਹੋ ਸਕਦੇ ਹਨ ਨੁਕਸਾਨ

Eating Cucumber: ਖੀਰਾ ਖਾਣ ਤੋਂ ਤੁਰੰਤ ਬਾਅਦ ਨਾ ਪੀਓ ਪਾਣੀ, ਫਾਇਦੇ ਦੀ ਬਜਾਏ ਹੋ ਸਕਦੇ ਹਨ ਨੁਕਸਾਨ

Eating Cucumber: ਗਰਮੀਆਂ ਦੇ ਮੌਸਮ 'ਚ ਅਸੀਂ ਸਾਰੇ ਖੀਰਾ ਖਾਣਾ ਪਸੰਦ ਕਰਦੇ ਹਾਂ। ਇਹ ਸਵਾਦ 'ਚ ਤਾਜ਼ਗੀ ਭਰਦਾ ਹੈ ਅਤੇ ਸਾਡੇ ਸਰੀਰ ਨੂੰ ਠੰਡਾ ਰੱਖਣ ਦਾ ਕੰਮ ਵੀ ਕਰਦਾ ਹੈ। ਇੰਨਾ ਹੀ ਨਹੀਂ ਇਹ ਸਰੀਰ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਉਣ ਦਾ ਵੀ ਕੰਮ ਕਰਦਾ ਹੈ। ਖੀਰਾ ਖਾਣ ਨਾਲ ਇਮੀਊਨਿਟੀ ਵੀ ਮਜ਼ਬੂਤ ​​ਹੁੰਦੀ ਹੈ। ਖੀਰੇ 'ਚ ਵਿਟਾਮਿਨ ਸੀ, ਬੀਟਾ ਕੈਰੋਟੀਨ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਅਤੇ ਜੋ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਣ ਅਤੇ ਬਿਮਾਰੀ ਪ੍ਰਤੀਰੋਧਕ ਸ਼ਕਤੀ ਵਧਾਉਣ 'ਚ ਮਦਦ ਕਰਦੇ ਹਨ।

ਇਸ ਲਈ ਲੋਕ ਗਰਮੀਆਂ 'ਚ ਖੀਰਾ ਖਾਣਾ ਪਸੰਦ ਕਰਦੇ ਹਨ। ਰਿਪੋਰਟ ਮੁਤਾਬਕ ਪਰ ਜੇਕਰ ਤੁਸੀਂ ਖੀਰਾ ਖਾ ਰਹੇ ਹੋ ਤਾਂ ਤੁਹਾਨੂੰ ਕੁਝ ਜ਼ਰੂਰੀ ਗੱਲਾਂ ਦਾ ਧਿਆਨ ਰੱਖਣ ਦੀ ਲੋੜ ਹੈ। ਉਦਾਹਰਣ ਦੇ ਲਈ ਜੇਕਰ ਤੁਸੀਂ ਖੀਰਾ ਖਾਣ ਤੋਂ ਬਾਅਦ ਪਾਣੀ ਪੀਂਦੇ ਹੋ, ਤਾਂ ਇਹ ਤੁਹਾਡੀ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦਾ ਹੈ। ਤਾਂ ਆਓ ਜਾਣਦੇ ਹਾਂ ਖੀਰਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਕੀ-ਕੀ ਨੁਕਸਾਨ ਹੋ ਸਕਦੇ ਹਨ।


ਖੀਰਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਦੇ ਨੁਕਸਾਨ

* ਖੀਰਾ ਖਾਣ ਤੋਂ ਤੁਰੰਤ ਬਾਅਦ ਕਦੇ ਵੀ ਪਾਣੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਅਜਿਹਾ ਕਰਨ ਨਾਲ ਪਾਚਨ ਕਿਰਿਆ 'ਚ ਸਮੱਸਿਆ ਹੋ ਸਕਦੀ ਹੈ।

* ਜੇਕਰ ਤੁਸੀਂ ਖੀਰਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਂਦੇ ਹੋ ਤਾਂ ਸਰੀਰ ਖੀਰੇ 'ਚ ਮੌਜੂਦ ਪੋਸ਼ਕ ਤੱਤਾਂ ਨੂੰ ਬਿਹਤਰ ਤਰੀਕੇ ਨਾਲ ਸੋਖ ਨਹੀਂ ਪਾਉਂਦਾ।

* ਜੇਕਰ ਤੁਸੀਂ ਖੀਰਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀ ਰਹੇ ਹੋ ਤਾਂ ਤੁਹਾਨੂੰ ਲੂਜ਼ ਮੋਸ਼ਨ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਖੀਰਾ ਖਾਣ ਤੋਂ ਅੱਧੇ ਘੰਟੇ ਬਾਅਦ ਹੀ ਪਾਣੀ ਪੀਓ।

* ਭੋਜਨ ਨੂੰ ਹਜ਼ਮ ਕਰਨ ਲਈ ਅੰਤੜੀ 'ਚ ਪੀਐਚ ਲੈਵਲ ਦੀ ਜ਼ਰੂਰਤ ਹੁੰਦੀ ਹੈ ਪਰ ਜਦੋਂ ਤੁਸੀਂ ਖੀਰਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਂਦੇ ਹੋ ਤਾਂ ਇਸ ਨਾਲ ਪੀਐਚ ਲੈਵਲ ਕਮਜ਼ੋਰ ਹੋ ਜਾਂਦਾ ਹੈ ਅਤੇ ਐਸਿਡ ਬਣਨ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ।

* ਖੀਰਾ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਸਰੀਰ ਦਾ ਗਲਾਈਸੈਮਿਕ ਇੰਡੈਕਸ ਤੇਜ਼ੀ ਨਾਲ ਵਧਦਾ ਹੈ, ਜਿਸ ਕਾਰਨ ਸਰੀਰ ਦੀ ਪਾਚਨ ਪ੍ਰਣਾਲੀ ਅਤੇ ਸੋਖਣ ਦੀ ਪ੍ਰਕਿਰਿਆ ਹੌਲੀ ਹੋ ਜਾਂਦੀ ਹੈ। ਜਿਸ ਕਾਰਨ ਸਰੀਰ ਅੰਤੜੀਆਂ ਤੋਂ ਵਾਧੂ ਕੰਮ ਲੈਣਾ ਸ਼ੁਰੂ ਕਰ ਦਿੰਦਾ ਹੈ ਅਤੇ ਸਰੀਰ ਆਮ ਤੌਰ 'ਤੇ ਕੰਮ ਕਰਨ ਤੋਂ ਅਸਮਰੱਥ ਹੁੰਦਾ ਹੈ।

ਖੀਰਾ ਖਾਣ ਤੋਂ ਬਾਅਦ ਪਾਣੀ ਕਿਉਂ ਨਹੀਂ ਪੀਣਾ ਚਾਹੀਦਾ?

ਖੀਰਾ ਖਾਣ ਤੋਂ ਬਾਅਦ ਪਾਣੀ ਪੀਣਾ ਮਨ੍ਹਾ ਹੈ ਕਿਉਂਕਿ ਇਸ 'ਚ 95 ਫੀਸਦੀ ਪਾਣੀ ਹੁੰਦਾ ਹੈ। ਇਸ ਲਈ ਜੇਕਰ ਤੁਸੀਂ ਖੀਰਾ ਖਾਣ ਤੋਂ ਬਾਅਦ ਪਾਣੀ ਪੀਂਦੇ ਹੋ ਤਾਂ ਇਹ ਤੁਹਾਨੂੰ ਫਾਇਦੇ ਦੀ ਬਜਾਏ ਨੁਕਸਾਨ ਪਹੁੰਚਾਉਂਦਾ ਹੈ। ਦਰਅਸਲ, ਖੀਰਾ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਇਸ ਵਿੱਚ ਮੌਜੂਦ ਪੋਸ਼ਕ ਤੱਤ ਸਰੀਰ ਨੂੰ ਲਾਭ ਦੇਣ ਦੀ ਬਜਾਏ ਨੁਕਸਾਨ ਪਹੁੰਚਾਉਣ ਲੱਗਦੇ ਹਨ। ਇਸ ਲਈ ਖੀਰਾ ਖਾਣ ਤੋਂ ਤੁਰੰਤ ਬਾਅਦ ਪਾਣੀ ਨਹੀਂ ਪੀਣਾ ਚਾਹੀਦਾ।

ਖਾਲੀ ਪੇਟ ਖੀਰਾ ਖਾਣਾ ਸਿਹਤ ਲਈ ਫਾਇਦੇਮੰਦ?

ਖਾਲੀ ਪੇਟ ਖੀਰਾ ਖਾਣਾ ਸਿਹਤ ਲਈ ਬਿਲਕੁਲ ਵੀ ਫਾਇਦੇਮੰਦ ਨਹੀਂ ਕਿਉਂਕਿ ਇਹ ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ-ਨਾਲ ਸਰੀਰ ਦੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ।

ਕੀ ਖੀਰਾ ਭਾਰ ਘਟਾਉਣ ਲਈ ਇੱਕ ਰਾਮਬਾਣ?

ਜੇਕਰ ਤੁਸੀਂ ਜਲਦਬਾਜ਼ੀ 'ਚ ਭਾਰ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਤੁਸੀਂ ਖੀਰੇ ਦੀ ਮਦਦ ਲੈ ਸਕਦੇ ਹੋ। ਖੀਰੇ 'ਚ ਬਹੁਤ ਜ਼ਿਆਦਾ ਫਾਈਬਰ ਹੁੰਦਾ ਹੈ ਜਿਸ ਕਾਰਨ ਖੀਰਾ ਖਾਣ ਤੋਂ ਬਾਅਦ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗੇਗੀ। ਤੁਹਾਡਾ ਪੇਟ ਭਰਿਆ ਮਹਿਸੂਸ ਹੋਏਗਾ। ਇਸ ਦਾ ਮਤਲਬ ਇਹ ਨਹੀਂ ਕਿ ਤੁਹਾਨੂੰ ਬਹੁਤ ਜ਼ਿਆਦਾ ਖੀਰਾ ਖਾਣਾ ਚਾਹੀਦਾ ਹੈ, ਪਰ ਖੀਰੇ ਨੂੰ ਸੀਮਤ ਮਾਤਰਾ 'ਚ ਖਾਣ ਨਾਲ ਤੁਹਾਨੂੰ ਕਈ ਫਾਇਦੇ ਮਿਲ ਸਕਦੇ ਹਨ।

ਖੀਰੇ ਤੇ ਪਾਣੀ ਪੀਣ ਵਿੱਚ 20 ਮਿੰਟ ਦਾ ਅੰਤਰ ਹੋਣਾ ਚਾਹੀਦਾ

ਖੀਰਾ ਖਾਣ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ ਪਰ ਜੇਕਰ ਤੁਸੀਂ ਖੀਰਾ ਖਾਣ ਤੋਂ ਬਾਅਦ ਪਾਣੀ ਪੀਓਗੇ ਤਾਂ ਲੂਜ਼ ਮੋਸ਼ਨ ਨਾਲ ਜੁੜੀਆਂ ਸਮੱਸਿਆਵਾਂ ਸ਼ੁਰੂ ਹੋ ਜਾਣਗੀਆਂ। ਖੀਰਾ ਖਾਣ ਤੇ ਪਾਣੀ ਪੀਣ ਵਿਚ 20 ਮਿੰਟ ਦਾ ਅੰਤਰ ਹੋਣਾ ਚਾਹੀਦਾ ਹੈ।

ਡਿਸਕਲੇਮਰ: ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

- PTC NEWS

Top News view more...

Latest News view more...

PTC NETWORK