ਹੁਣ ਬਿਨਾਂ ਟੈਸਟ ਦਿੱਤੇ ਹੀ ਬਣ ਜਾਵੇਗਾ ਤੁਹਾਡਾ ਡਰਾਈਵਿੰਗ ਲਾਇਸੈਂਸ , 1 ਜੁਲਾਈ ਲਾਗੂ ਹੋਣਗੇ ਨਵੇਂ ਨਿਯਮ
Shanker Badra
June 14th 2021 02:05 PM
ਨਵੀਂ ਦਿੱਲੀ : Driving License New Rules 2021 : ਹੁਣ ਤੁਹਾਨੂੰ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਆਰਟੀਓ (RTO ) ਜਾ ਕੇ ਟੈਸਟ ਦੇਣ ਦੀ ਜ਼ਰੂਰਤ ਨਹੀਂ ਹੋਏਗੀ। ਸੜਕ ਅਤੇ ਆਵਾਜਾਈ ਮੰਤਰਾਲੇ ਨੇ ਡਰਾਈਵਿੰਗ ਲਾਇਸੈਂਸ ਦੇ ਨਿਯਮਾਂ ਵਿਚ ਤਬਦੀਲੀਆਂ ਕੀਤੀਆਂ ਹਨ, ਜਿਸ ਕਾਰਨ ਕਰੋੜਾਂ ਲੋਕ ਜੋ ਡਰਾਈਵਿੰਗ ਲਾਇਸੈਂਸ ਬਣਵਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ ਪਰ ਲੰਬੇ ਇੰਤਜ਼ਾਰ ਦੇ ਕਾਰਨ ਉਨ੍ਹਾਂ ਨੂੰ ਹੁਣ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਏਗਾ ਅਤੇ ਨਾ ਹੀ ਉਨ੍ਹਾਂ ਨੂੰ ਆਰ.ਟੀ.ਓ ਦੇ ਲਗਾਤਾਰ ਚੱਕਰ ਲਗਾਉਣੇ ਪੈਣਗੇ। [caption id="attachment_506244" align="aligncenter"] ਹੁਣ ਬਿਨਾਂ ਟੈਸਟ ਦਿੱਤੇ ਹੀ ਬਣ ਜਾਵੇਗਾ ਤੁਹਾਡਾ ਡਰਾਈਵਿੰਗ ਲਾਇਸੈਂਸ , 1 ਜੁਲਾਈ ਲਾਗੂ ਹੋਣਗੇ ਨਵੇਂ ਨਿਯਮ[/caption]
ਪੜ੍ਹੋ ਹੋਰ ਖ਼ਬਰਾਂ : ਦਿੱਲੀ 'ਚ ਅਨਲੌਕ -3 ਲਈ ਦਿਸ਼ਾ ਨਿਰਦੇਸ਼ ਜਾਰੀ, ਪੜ੍ਹੋ ਅੱਜ ਤੋਂ ਕੀ -ਕੀ ਖੁੱਲ੍ਹੇਗਾ ਤੇ ਕੀ ਕੁਝ ਰਹੇਗਾ ਬੰਦ
RTO ਜਾ ਕੇ ਟੈਸਟ ਦੇਣ ਦੀ ਜ਼ਰੂਰਤ ਨਹੀਂ ਸੜਕ ਅਤੇ ਆਵਾਜਾਈ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਨਵੇਂ ਨਿਯਮਾਂ ਦੇ ਅਨੁਸਾਰ ਕਿਸੇ ਵੀ ਵਿਅਕਤੀ ਨੇ ਕਿਸੇ ਵੀ ਸਰਕਾਰੀ ਮਾਨਤਾ ਪ੍ਰਾਪਤ ਡਰਾਈਵਿੰਗ ਟ੍ਰੇਨਿੰਗ ਸੈਂਟਰ ਤੋਂ ਟੈਸਟ ਪਾਸ ਕੀਤਾ ਹੈ ਤਾਂ ਉਸਨੂੰ ਡਰਾਈਵਿੰਗ ਲਾਇਸੈਂਸ ਲਈ ਅਪਲਾਈ ਕਰਦੇ ਸਮੇਂ ਆਰਟੀਓ ਵਿਖੇ ਹੋਣ ਵਾਲੇ ਡਰਾਈਵਿੰਗ ਟੈਸਟ ਤੋਂ ਛੋਟ ਮਿਲੇਗੀ, ਭਾਵ, ਉਸਦਾ ਡਰਾਈਵਿੰਗ ਟੈਸਟ ਆਰਟੀਓ ਵਿਖੇ ਨਹੀਂ ਹੋਵੇਗਾ। ਉਸਦਾ ਡਰਾਈਵਿੰਗ ਲਾਇਸੈਂਸ ਸਿਰਫ ਪ੍ਰਾਈਵੇਟ ਡਰਾਈਵਿੰਗ ਟ੍ਰੇਨਿੰਗ ਸੈਂਟਰ ਦੇ ਸਰਟੀਫਿਕੇਟ 'ਤੇ ਬਣਾਇਆ ਜਾਵੇਗਾ। [caption id="attachment_506242" align="aligncenter"] ਹੁਣ ਬਿਨਾਂ ਟੈਸਟ ਦਿੱਤੇ ਹੀ ਬਣ ਜਾਵੇਗਾ ਤੁਹਾਡਾ ਡਰਾਈਵਿੰਗ ਲਾਇਸੈਂਸ , 1 ਜੁਲਾਈ ਲਾਗੂ ਹੋਣਗੇ ਨਵੇਂ ਨਿਯਮ[/caption] 1 ਜੁਲਾਈ ਤੋਂ ਡਰਾਈਵਿੰਗ ਲਾਇਸੈਂਸ ਲਈ ਨਵੇਂ ਨਿਯਮ ਡਰਾਈਵਿੰਗ ਲਾਇਸੈਂਸ ਦੇ ਨਵੇਂ ਨਿਯਮ 1 ਜੁਲਾਈ ਤੋਂ ਲਾਗੂ ਹੋ ਜਾਣਗੇ, ਜੋ ਸਿਰਫ ਉਨ੍ਹਾਂ ਪ੍ਰਾਈਵੇਟ ਡਰਾਈਵਿੰਗ ਸਿਖਲਾਈ ਕੇਂਦਰਾਂ ਨੂੰ ਹੀ ਆਗਿਆ ਦੇਵੇਗਾ, ਜਿਨ੍ਹਾਂ ਨੂੰ ਰਾਜ ਟਰਾਂਸਪੋਰਟ ਅਥਾਰਟੀ ਜਾਂ ਕੇਂਦਰ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਹੈ। ਇਨ੍ਹਾਂ ਸਿਖਲਾਈ ਕੇਂਦਰਾਂ ਦੀ ਮਾਨਤਾ 5 ਸਾਲਾਂ ਲਈ ਹੋਵੇਗੀ, ਜਿਸ ਤੋਂ ਬਾਅਦ ਇਨ੍ਹਾਂ ਨੂੰ ਸਰਕਾਰ ਦੁਆਰਾ ਰਿਨਿਊ ਕਰਵਾਉਣਾ ਹੋਵੇਗਾ। ਸਰਕਾਰ ਦੇ ਇਸ ਕਦਮ ਨਾਲ ਪ੍ਰਾਈਵੇਟ ਟ੍ਰੇਨਿੰਗ ਸਕੂਲ ਦਾ ਵੱਖਰਾ ਉਦਯੋਗ ਬਣਾਇਆ ਜਾ ਸਕਦਾ ਹੈ। [caption id="attachment_506243" align="aligncenter"] ਹੁਣ ਬਿਨਾਂ ਟੈਸਟ ਦਿੱਤੇ ਹੀ ਬਣ ਜਾਵੇਗਾ ਤੁਹਾਡਾ ਡਰਾਈਵਿੰਗ ਲਾਇਸੈਂਸ , 1 ਜੁਲਾਈ ਲਾਗੂ ਹੋਣਗੇ ਨਵੇਂ ਨਿਯਮ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਇਸ ਹਸਪਤਾਲ 'ਚ ਹੁਣ 15 ਜੂਨ ਤੋਂ ਮਿਲੇਗੀ ਰੂਸ ਦੀ ਵੈਕਸੀਨ Sputnik V ਰਾਜ ਸਰਕਾਰਾਂ ਕੋਲ ਕਰਦੇ ਸਨ ਬਿਨੈ ਸੜਕ ਆਵਾਜਾਈ ਮੰਤਰਾਲੇ ਦੁਆਰਾ ਸੂਚਿਤ ਕੀਤੇ ਗਏ ਨਵੇਂ ਨਿਯਮ ਇਸ ਸਾਲ ਜੁਲਾਈ ਤੋਂ ਲਾਗੂ ਹੋਣਗੇ। ਅਜਿਹੀ ਸਥਿਤੀ ਵਿੱਚ ਉਹ ਲੋਕ ਜਾਂ ਸੰਸਥਾਵਾਂ ਜੋ ਇਸ ਤਰ੍ਹਾਂ ਦੇ ਡਰਾਈਵਿੰਗ ਸਿਖਲਾਈ ਸੰਸਥਾ ਨੂੰ ਚਲਾਉਣਾ ਚਾਹੁੰਦੇ ਹਨ ,ਰਾਜ ਸਰਕਾਰਾਂ ਕੋਲ ਇਸ ਲਈ ਬਿਨੈ ਕਰ ਸਕਦੇ ਹਨ। -PTCNews