ਸਰਹੱਦ 'ਤੇ ਮੁੜ ਪਾਕਿਸਤਾਨੀ ਡਰੋਨ ਦੀ ਹਲਚਲ, BSF ਨੇ ਪਾਕਿ ਦੀਆਂ ਕੋਸ਼ਿਸ਼ਾਂ ਕੀਤੀਆਂ ਨਾਕਾਮ
ਗੁਰਦਾਸਪੁਰ: ਪੰਜਾਬ ਦੇ ਅੰਮ੍ਰਿਤਸਰ 'ਚ ਇੱਕ ਵਾਰ ਫਿਰ ਸਰਹੱਦ ਪਾਰ ਯਾਨੀ ਪਾਕਿਸਤਾਨ ਵਾਲੇ ਪਾਸਿਓਂ ਡ੍ਰੋਨ ਗਤੀਵਿਧੀ ਦੇਖੀ ਗਈ। ਇਸ ਵਿਚਾਲੇ ਅੱਜ ਵੀ ਪਾਕਿਸਤਾਨ ਦੀ ਨਵੀਂ ਸਾਜਿਸ਼ ਨਾਕਾਮ ਰਹਿ ਗਈ ਹੈ। ਅੱਜ ਤਾਜਾ ਮਾਮਲਾ ਬੀਐਸਐਫ ਦੇ ਸੈਕਟਰ ਡੇਰਾ ਬਾਬਾ ਨਾਨਕ ਤੋਂ ਸਾਹਮਣੇ ਆਇਆ ਹੈ ਜਿਥੇ ਬੀ. ਐਸ. ਐਫ ਦੀ 73 ਬਟਾਲੀਅਨ ਦੀ ਬੀਓਪੀ ਪੰਜਗਰਾਈਆਂ ਦੇ ਜਵਾਨਾਂ ਵੱਲੋਂ ਮੰਗਲਵਾਰ ਦੀ ਰਾਤ ਸੰਘਣੀ ਧੁੰਦ ਦੌਰਾਨ ਸਰਹੱਦ ਤੇ ਉੱਡਦੇ ਪਾਕਿਸਤਾਨੀ ਡ੍ਰੋਨ 'ਤੇ ਬੀਐਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਬੀਐਸਐਫ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਦੀ ਰਾਤ 12 ਵਜੇ ਦੇ ਕਰੀਬ ਬੀਐੱਸਐੱਫ ਦੀ ਪੰਜ ਗਰਾਈਆਂ ਬੀਓਪੀ ਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਹਨੇਰੀ ਰਾਤ ਤੇ ਸੰਘਣੀ ਧੁੰਦ ਦੌਰਾਨ ਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਉੱਡਦੇ ਪਾਕਿਸਤਾਨੀ ਡਰੋਨ ਨੂੰ ਵੇਖਿਆ ਜਿੱਥੇ ਸਰਹੱਦ ਤੇ ਤਾਇਨਾਤ ਚੌਕਸ ਜਵਾਨਾਂ ਵੱਲੋਂ ਪਾਕਿਸਤਾਨੀ ਡ੍ਰੋਨ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਇਸ ਸਬੰਧੀ ਬੀਐਸਐਫ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਕਿਹਾ ਕਿ ਬੀਐਸਐਫ ਜਵਾਨਾਂ ਵੱਲੋਂ ਸਰਹੱਦ ਤੇ ਉੱਡਦੇ ਪਾਕਿਸਤਾਨੀ ਡ੍ਰੋਨ ਤੇ ਫਾਇਰਿੰਗ ਕੀਤੀ ਗਈ ਹੈ। ਪਾਕਿਸਤਾਨ ਤਸਕਰਾਂ ਵੱਲੋਂ ਡਰੋਨ ਰਾਹੀ ਕੋਈ ਗ਼ੈਰ ਵਸਤੂ ਸੁੱਟੇ ਜਾਣ ਦੀ ਖ਼ਬਰ ਹੈ ਜਿਸ ਸਬੰਧੀ ਬੀਐਸਐਫ ਵੱਲੋਂ ਜਾਂਚ ਤੇ ਸਰਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਜਨਾਲਾ ਦੀ ਬੀਓਪੀ ਪੰਜਗਰਾਈਆਂ 'ਚ ਵੀ ਦੇਰ ਰਾਤ ਡ੍ਰੋਨ ਦੀ ਹਲਚਲ ਵੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਡਰੋਨ ਵੱਲੋਂ ਸਮਾਨ ਸੁੱਟਣ ਦੀ ਸ਼ੰਕਾ ਪਰ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਸ਼ੁਰ ਕਰ ਦਿੱਤੀ ਤੇ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚੱਲਾ ਗਿਆ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਡਰੋਨ ਭਾਰਤ ਵਾਲੇ ਪਾਸੇ ਕੋਈ ਵਿਸਫੋਟਕ ਸਮੱਗਰੀ ਸੁੱਟ ਕੇ ਗਿਆ ਹੈ ਜਿਸ ਨੂੰ ਹੁਣ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ ਕਿ ਇਹ ਕੀ ਚੀਜ਼ ਹੈ। ਅਜੇ ਤੱਕ ਸਰਚ ਅਭਿਆਨ ਚੱਲ ਰਿਹਾ ਹੈ। ਫਿਲਹਾਲ ਦਿਨ ਚੜ੍ਹਦੇ ਹੀ ਬੀਐਸਐਫ ਦੇ ਅਧਿਕਾਰੀਆਂ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। -PTC News