BSF ਦੀ ਵੱਡੀ ਸਫ਼ਲਤਾ: ਅੰਮ੍ਰਿਤਸਰ ਸਰਹੱਦ 'ਤੇ ਡਰੋਨ ਨੂੰ ਸੁੱਟਿਆ ਹੇਠਾਂ, ਖੇਪ ਵੀ ਹੋਈ ਬਰਾਮਦ

By  Riya Bawa October 17th 2022 07:30 AM -- Updated: October 17th 2022 07:50 AM

ਅੰਮ੍ਰਿਤਸਰ: ਆਏ ਦਿਨ ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਅਕਸਰ ਦੇਖਣ ਨੂੰ ਮਿਲਦੀ ਹੈ। ਅੱਜ ਤਾਜਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਇਕ ਵਾਰ ਫਿਰ ਤੋਂ ਨਜ਼ਰ ਆਈ। ਇਸ ਦੌਰਾਨ ਅੱਜ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਨੂੰ ਹੇਠਾਂ ਸੁੱਟਿਆ ਤੇ ਪਾਕਿ ਦੀ ਨਾਪਾਕ ਹਰਕਤ ਨੂੰ ਨਾਕਾਮ ਕਰ ਦਿੱਤਾ। ਇਹ ਘਟਨਾ ਰਾਜਾਸਾਂਸੀ ਦੇ ਥਾਣਾ ਲੋਪੋਕੇ ਅਧੀਨ ਆਉਂਦੀ ਬੀਓਪੀ ਰਾਣੀਆਂ ਦੀ ਹੈ। ਰਾਜਾਸਾਂਸੀ ਦੇ ਥਾਣਾ ਲੋਪੋਕੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਰਾਣੀਆਂ ਵਿਖੇ ਰਾਤ ਕਰੀਬ 9.30 ਵਜੇ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਦੌਰਾਨ ਡਿਊਟੀ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਡ੍ਰੋਨ ਵੱਲ ਫਾਇਰਿੰਗ ਕੀਤੀ ਜਿਸ ਦੌਰਾਨ ਗੋਲੀ ਡ੍ਰੋਨ ਦੇ ਲੱਗੀ ਅਤੇ ਡ੍ਰੋਨ ਦਾ ਪੰਖ ਟੁੱਟ ਗਿਆ ਤੇ ਡਰੋਨ ਹੇਠਾਂ ਡਿੱਗ ਗਿਆ ਜਿਸ ਦੌਰਾਨ ਡਰੋਨ ਨੂੰ ਬੀਐਸਐਫ ਦੇ ਜਵਾਨਾਂ ਨੇ ਕਾਬੂ ਕਰ ਲਿਆ।   ਡ੍ਰੋਨ ਦੇ ਨਾਲ ਕੁਝ ਬੈਗ ਵਿੱਚ ਬੰਨ੍ਹਿਆ ਹੋਇਆ ਸੀ ਜਿਸ ਦੌਰਾਨ ਉਸ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ ਦੋ ਪੈਕਟ ਹੈਰੋਇਨ ਬਰਾਮਦ ਕੀਤੀ ਗਈ। ਉੱਥੇ ਹੀ ਬੀਐਸਐਫ ਜਵਾਨਾਂ ਨੇ ਹੁਣ ਦਿਨ ਚੜ੍ਹਦੇ ਹੀ ਡਰੋਨ ਮਿਲਣ ਦੇ ਨਾਲ ਇਸ ਦੇ ਆਲੇ ਦੁਆਲੇ ਦੇ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਮੈਕਸੀਕੋ ਦੇ ਬਾਰ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 6 ਔਰਤਾਂ ਸਮੇਤ 12 ਲੋਕਾਂ ਦੀ ਹੋਈ ਮੌਤ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਸ਼ਾਹਪੁਰ ਤੇ ਡਰੋਨ ਦੀ ਹਲਚਲ ਦਿਖਾਈ ਦਿੱਤੀ ਸੀ ਜਿਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਨੂੰ ਹੇਠਾਂ ਸੁੱਟਿਆ ਸੀ। -PTC News

Related Post