ਬਠਿੰਡਾ ਦੀ ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਨਸ਼ਾ ਤੇ ਸਰਿੰਜ ਹੋਈ ਬਰਾਮਦ
ਬਠਿੰਡਾ: ਪੰਜਾਬ ਦੀਆਂ ਜੇਲ੍ਹਾਂ ਚੋਂ ਨਸ਼ਾ ਅਤੇ ਮੋਬਾਈਲ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧ ਸਵਾਲਾਂ ਦੇ ਘੇਰੇ ’ਚ ਹਨ। ਤਾਜ਼ਾ ਮਾਮਲਾ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ। ਜਿੱਥੋ ਤਲਾਸ਼ੀ ਦੌਰਾਨ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ , ਸੁਈ ਅਤੇ ਸਰਿੰਜ ਬਰਾਮਦ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ 2 ਲੋਕਾਂ ਦੇ ਖਿਲਾਫ ਥਾਣਾ ਕੈਂਟ ’ਚ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ’ਚੋਂ ਪਹਿਲਾਂ ਵੀ ਵੱਡੀ ਮਾਤਰਾ ’ਚ ਨਸ਼ਾ ਅਤੇ ਮੋਬਾਈਲ ਬਰਾਮਦ ਹੁੰਦੇ ਰਹੇ ਹਨ। ਹਰ ਵਾਰ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲਾ ਦਰਜ ਕਰ ਕਾਰਵਾਈ ਕਰਨ ਦੀ ਗੱਲ ਆਖੀ ਜਾਂਦੀ ਹੈ। ਪਰ ਇਸ ਤਰ੍ਹਾਂ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਹਰ ਰੋਜ਼ ਜੇਲ੍ਹਾਂ 'ਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ 'ਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੋ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਅਤੇ ਸੁਰੱਖਿਆ ਪ੍ਰਬੰਧਾਂ ਉੱਤੇ ਸਵਾਲ ਖੜੇ ਰਹੀ ਹੈ।
-ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ
ਇਹ ਵੀ ਪੜ੍ਹੋ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ 'ਚ ਬਦਲਾਅ, ਜਾਣੋ ਨਵੀਂਆਂ ਤਾਰੀਕਾਂ
- PTC NEWS