ਡਰੱਗ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਹੁਣ ਅਗਲੀ ਸੁਣਵਾਈ 9 ਦਸੰਬਰ ਨੂੰ

By  Riya Bawa December 6th 2021 07:15 PM -- Updated: December 6th 2021 07:49 PM

ਚੰਡੀਗੜ੍ਹ: ਪੰਜਾਬ 'ਚ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਕੇਸ ਦੀ ਸੋਮਵਾਰ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ (High Court) ਨੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ ਝਾੜ ਪਾਈ। High Court issues notice to Punjab, CBI in Dera follower murder case ਪੰਜਾਬ 'ਚ ਹਜ਼ਾਰਾਂ ਕਰੋੜ ਦੇ ਡਰੱਗ ਰੈਕੇਟ ਮਾਮਲੇ ਦੀ ਸੁਣਵਾਈ 'ਤੇ ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਅਸੀਂ ਹੈਰਾਨ ਹਾਂ ਕਿ ਸਰਕਾਰ ਨੇ ਇਸ 'ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ, ਸਰਕਾਰ ਆਪਣੀ ਤਰਫੋਂ ਕਾਰਵਾਈ ਕਰ ਸਕਦੀ ਸੀ, ਇਸ 'ਤੇ ਕੋਈ ਰੋਕ ਨਹੀਂ ਸੀ। ਇਸ ਤੋਂ ਇਲਾਵਾ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਇਸ ਪੂਰੇ ਮਾਮਲੇ ਵਿੱਚ ਪੱਖ ਬਣਾਉਣ ਦੀ ਮੰਗ ਦਾ ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤਾ ਗਿਆ ਅਤੇ ਕਿਹਾ ਕਿ ਇਸ ਪੜਾਅ ’ਤੇ ਮਜੀਠੀਆ ਦਾ ਪੱਖ ਰੱਖਣਾ ਠੀਕ ਨਹੀਂ ਹੈ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹੁਣ ਇਸ ਮਾਮਲੇ ਦੀ ਸੁਣਵਾਈ 9 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ, ਅਗਲੀ ਸੁਣਵਾਈ 'ਤੇ ਹਾਈਕੋਰਟ ਫੈਸਲਾ ਕਰ ਸਕਦੀ ਹੈ ਕਿ ਹਾਈਕੋਰਟ 'ਚ ਰੱਖੀ ਸੀਲਬੰਦ ਰਿਪੋਰਟਾਂ ਨੂੰ ਖੋਲ੍ਹਣਾ ਹੈ ਜਾਂ ਨਹੀਂ। Punjab Haryana High Court, orbit buses बादल परिवार पंजाब हरियाणा हाईरकोर्ट ऑर्बिट बसें -PTC News

Related Post