ਸੰਗਰੂਰ : ਪੰਜਾਬ ਵਿੱਚ ਨਸ਼ਿਆਂ ਕਾਰਨ ਜਾਨਾਂ ਜਾਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਨਸ਼ਿਆਂ ਕਾਰਨ ਰੋਜ਼ਾਨਾ ਕੀਮਤਾਂ ਜਾਨਾਂ ਜਾ ਰਹੀਆਂ ਹਨ ਜੋ ਕਿ ਕਾਫੀ ਚਿੰਤਾ ਦਾ ਵਿਸ਼ਾ ਹੈ। ਸੰਗਰੂਰ ਦੇ ਭਵਾਨੀਗੜ੍ਹ 'ਚ ਨਸ਼ੇ ਦੀ ਓਵਰਡੋਜ਼ ਕਾਰਨ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਜ਼ਿਆਦਾ ਨਸ਼ਾ ਕਰਨ ਨਾਲ ਨੌਜਵਾਨ ਦੀ ਮੌਤ ਹੋ ਗਈ ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ। ਪਿੰਡ ਦੇ ਲੋਕਾਂ ਨੇ ਕਿਹਾ ਕਿ ਪਿੰਡ ਵਿੱਚ ਨਸ਼ੇ ਦੀ ਭਰਮਾਰ ਹੈ ਪਰ ਇਸ ਨਸ਼ੇ ਦੇ ਦਰਿਆ ਨੂੰ ਰੋਕਣ ਵਾਲਾ ਕੋਈ ਨਹੀਂ ਹੈ। ਜਿਸ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਘਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਮੋਟਸਾਈਕਲ ਉਤੇ ਖੇਤ ਗਿਆ ਸੀ। ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ ਖੇਤ ਵਿੱਚ ਗਿਆ ਸੀ। ਇਸ ਤੋਂ ਬਾਅਦ ਨੌਜਵਾਨ ਦੀ ਦੇਹ ਖੇਤਾਂ ਵਿਚੋਂ ਬਰਾਮਦ ਹੋਈ ਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਪਿੰਡ ਦੇ ਲੋਕ ਨਸ਼ਿਆਂ ਨੂੰ ਲੋਕ ਕਾਫੀ ਦੁਖੀ ਨਜ਼ਰ ਆਏ। ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਇਕ ਨੌਜਵਾਨ ਹੋਰ ਨਸ਼ਿਆਂ ਦੀ ਬਲੀ ਚੜ੍ਹ ਗਿਆ। ਇਸ ਨਸ਼ੇ ਤੇ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਿਆ ਜਾਵੇ ਤਾਂ ਕਿ ਅੱਗੇ ਕਿਸੇ ਘਰ ਦਾ ਚਿਰਾਗ ਨਾ ਬੁਝੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਕਾਫੀ ਜਾਨਾਂ ਜਾ ਰਹੀਆਂ ਤੇ ਨੌਜਵਾਨ ਇਸ ਦੀ ਬਲੀ ਚੜ੍ਹ ਰਹੇ ਹਨ। ਪੰਜਾਬ ਵਿੱਚ ਨੌਜਵਾਨ ਪੀੜ੍ਹੀ ਬੁਰੀ ਤਰ੍ਹਾਂ ਇਸ ਦਲਦਲ ਵਿੱਚ ਧਸ ਰਹੀ ਹੈ। ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ਿਆਂ ਤੇ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸੇ। ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦੀ ਖ਼ਰੀਦ ਹੋ ਸਕਦੀ ਹੈ ਪ੍ਰਭਾਵਿਤ, ਕਣਕ ਦੇ ਸੈਂਪਲ ਹੋਏ ਫੇਲ੍ਹ