ਬਠਿੰਡਾ : ਮਜ਼ਦੂਰ ਨੌਜਵਾਨ ਨੂੰ ਇਨਸਾਫ਼ ਨਾ ਮਿਲਣ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕਰਨ ਉਤੇ ਰੋਸ ਵਜੋਂ ਅੱਜ ਪਿੰਡ ਸਿਵੀਆਂ ਦੇ ਮਜ਼ਦੂਰਾਂ ਵੱਲੋਂ ਥਾਣਾ ਥਰਮਲ ਅੱਗੇ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਪੁਲਿਸ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿੰਡ ਸਿਵੀਆਂ ਦਾ ਮਜ਼ਦੂਰ ਕੰਮ ਤੋਂ ਜਾਂਦੇ ਸਮੇਂ ਹਾਦਸਾ ਹੋ ਗਿਆਾ ਸੀ। ਹਾਦਸੇ ਵਾਲੀ ਗੱਡੀ ਦਾ ਨੰਬਰ ਅਤੇ ਫੋਟੋ ਉਨ੍ਹਾਂ ਕੋਲ ਹਨ। ਜ਼ਖ਼ਮੀ ਮਜ਼ਦੂਰ ਦਾ ਪਰਿਵਾਰ ਥਾਣੇ ਵਿੱਚ ਗੇੜੇ ਮਾਰ ਮਾਰ ਥੱਕ ਗਿਆ ਪਰ ਪੁਲਿਸ ਨੇ ਅਜੇ ਤੱਕ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਦੋਂ ਕਿ ਜ਼ਖਮੀ ਦਾ ਇਲਾਜ ਬਹੁਤ ਮਹਿੰਗਾ ਹੋ ਰਿਹਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਕੋਲੋਂ ਇਨਸਾਫ ਨਾ ਮਿਲਣ ਉਤੇ ਅੱਜ ਧਰਨਾ ਲਗਾਉਣ ਸਮੇਂ ਵੀ ਪੁਲਿਸ ਥਾਣਾ ਮੁਖੀ ਉਨ੍ਹਾਂ ਨੂੰ ਧਮਕਾ ਰਹੀ ਸੀ ਕਿ ਉਹ ਧਰਨਾ ਨਹੀਂ ਲਗਾਉਣ ਦੇਵੇਗੀ। ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉੱਨਾ ਸਮਾਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਧਰ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜੁਲਾਈ ਦੇ ਆਖ਼ਰੀ ਹਫ਼ਤੇ ਵਿੱਚ ਕਾਰ ਤੇ ਮੋਟਰਸਾਈਕਲ ਦੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਸੀ, ਜਿਸ ਵਿੱਚ ਮਾਮਲਾ ਦਰਜ ਕਰਕੇ ਕਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਜੋ ਕਾਰ ਨੰਬਰ ਇਨ੍ਹਾਂ ਵੱਲੋਂ ਦਿੱਤਾ ਗਿਆਂ ਹੈ ਉਹ ਟਰੇਸ ਨਹੀਂ ਹੋ ਰਿਹਾ ਇਸ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਨੌਜਵਾਨ ਇਨਸਾਫ਼ ਨਹੀਂ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਹ ਵੀ ਪੜ੍ਹੋ : ਪਾਕਿਸਤਾਨ ’ਚ ਸਿੱਖ ਲੜਕੀ ਦਾ ਜਬਰੀ ਨਿਕਾਹ ਕਰਾਉਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ: ਐਡਵੋਕੇਟ ਧਾਮੀ