ਜਲੰਧਰ ਸ਼ਹਿਰ ਦੀਆਂ 36 ਥਾਵਾਂ 'ਤੇ ਮਨਾਇਆ ਜਾਵੇਗਾ ਦੁਸਹਿਰਾ, 1500 ਪੁਲਿਸ ਮੁਲਾਜ਼ਮ ਤਾਇਨਾਤ

By  Ravinder Singh October 5th 2022 01:10 PM -- Updated: October 5th 2022 01:15 PM

ਜਲੰਧਰ : ਜਲੰਧਰ ਸ਼ਹਿਰ ਦੀਆਂ 36 ਥਾਵਾਂ 'ਤੇ ਧੂਮਧਾਮ ਨਾਲ ਬਦੀ ਉਤੇ ਨੇਕੀ ਦੀ ਜਿੱਤ ਦਾ ਤਿਉਹਾਰ ਮਨਾਇਆ ਜਾਵੇਗਾ ਤੇ 1500 ਪੁਲਿਸ ਮੁਲਾਜ਼ਮ ਸ਼ਹਿਰ 'ਚ ਤਾਇਨਾਤ ਰਹਿਣਗੇ। ਡੀਜੀਪੀ ਪੰਜਾਬ ਗੌਰਵ ਯਾਦਵ ਤੇ ਜਲੰਧਰ ਕਮਿਸ਼ਨਰੇਟ ਦੇ ਹੁਕਮਾਂ ਅਨੁਸਾਰ ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਲਈ ਏਡੀਜੀਪੀ ਐੱਨਕੇ ਅਰੋੜਾ ਪੁੱਜੇ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਡੀਸੀਪੀ ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ, ਡਾ. ਅੰਕੁਰ ਗੁਪਤਾ ਡੀਸੀਪੀ ਲਾਅ ਐਂਡ ਆਰਡਰ ਆਦਿ ਨੇ ਸ਼ਹਿਰ ਦੀਆਂ 36 ਥਾਵਾਂ 'ਤੇ ਦੁਸਹਿਰਾ ਗਰਾਊਂਡਾਂ ਦਾ ਦੌਰਾ ਕੀਤਾ। ਜਲੰਧਰ ਸ਼ਹਿਰ ਦੀਆਂ 36 ਥਾਵਾਂ 'ਤੇ ਮਨਾਇਆ ਜਾਵੇਗਾ ਦੁਸਹਿਰਾ, 1500 ਪੁਲਿਸ ਮੁਲਾਜ਼ਮ ਤਾਇਨਾਤਪੁਲਿਸ ਕਮਿਸ਼ਨਰ ਸੰਧੂ ਨੇ ਦੱਸਿਆ ਕਿ 36 'ਚੋਂ 8 ਥਾਵਾਂ 'ਤੇ ਵੱਡੇ ਤੇ ਬਾਕੀ 28 ਥਾਵਾਂ ਛੋਟੇ ਪੱਧਰ 'ਤੇ ਦੁਸਹਿਰੇ ਨੂੰ ਸਮਰਪਿਤ ਸਮਾਗਮ ਹੋਵੇਗਾ। ਇਸ ਲਈ ਸ਼ਹਿਰ 'ਚ ਕੁੱਲ 25 ਚੌਂਕੀਆਂ ਸਥਾਪਤ ਕੀਤੀਆਂ ਗਈਆਂ ਹਨ, ਜਿੱਥੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੁੱਲ 1500 ਪੁਲਿਸ ਮੁਲਾਜ਼ਮ ਤੀਜੇ ਕੀਤੇ ਜਾਣਗੇ। ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਛੇ ਮਹੀਨਿਆਂ 'ਚ ਦੂਜੀ ਵਾਰ ਮੁਲਾਜ਼ਮਾਂ ਦੇ ਡੀਏ 'ਚ ਵਾਧਾ ਜਲੰਧਰ ਕੈਂਟ ਦੀ ਦੁਸਹਿਰਾ ਗਰਾਊਂਡ 'ਚ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਵੱਡੇ ਪੱਧਰ 'ਤੇ ਕਰਵਾਏ ਜਾਂਦੇ ਦੁਸਹਿਰਾ ਸਮਾਗਮ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਰੂਪ 'ਚ ਏਡੀਜੀਪੀ ਹਿਊਮਨ ਰਾਈਟਸ ਪੰਜਾਬ ਐੱਨਕੇ ਅਰੋੜਾ ਜਲੰਧਰ ਕੈਂਟ ਪੁੱਜੇ। ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਤੋਂ ਇਲਾਵਾ ਡੀਸੀਪੀ ਲਾਅ ਐਂਡ ਆਰਡਰ ਅੰਕੁਰ ਗੁਪਤਾ, ਡੀਸੀਪੀ ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ, ਏਡੀਸੀਪੀ ਸਿਟੀ-2 ਆਦਿੱਤਿਆ ਕੁਮਾਰ ਤੇ ਏਸੀਪੀ ਜਲੰਧਰ ਕੈਂਟ ਬਬਨਦੀਪ ਸਿੰਘ ਵੀ ਮੌਜੂਦ ਸਨ। ਏਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਦੁਸਹਿਰੇ ਦੇ ਮੌਕੇ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਤੇ ਏਸੀਪੀ ਬਬਨਦੀਪ ਸਿੰਘ ਨੇ ਉਨ੍ਹਾਂ ਨੂੰ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। -PTC News  

Related Post