ED ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਕੀਤਾ ਗ੍ਰਿਫ਼ਤਾਰ

By  Pardeep Singh February 4th 2022 08:22 AM -- Updated: February 4th 2022 12:12 PM

ਜਲੰਧਰ: ਈਡੀ ਨੇ ਸ਼ੁੱਕਰਵਾਰ ਦੇਰ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਮੈਡੀਕਲ ਵੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਕਰਵਾਇਆ ਗਿਆ। ਉਹ ਰਾਤ ਭਰ ਜਲੰਧਰ ਸਥਿਤ ਈਡੀ ਦਫ਼ਤਰ ਵਿੱਚ ਰੱਖਿਆ ਗਿਆ ਅਤੇ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਨੂੰ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰੀ ਬਾਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ  ਮਜੀਠੀਆ ਦਾ ਕਹਿਣਾ ਹੈ ਕਿ ਚੰਨੀ ਨੇ ਸਿਰਫ ਚੰਨੀ, ਹਨੀ ਨੇ ਪੈਸੇ ਦੀ ਪਰਵਾਹ ਕੀਤੀ ਹੈ। ਪਹਿਲਾਂ ਤਾਂ ਪੈਸੇ ਜ਼ਬਤ ਕੀਤੇ ਗਏ ਸਨ, ਫਿਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਹੁਣ ਚੰਨੀ ਦੀ ਵਾਰੀ ਹੈ।

ਜ਼ਿਕਰਯੋਗ ਹੈ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਦੇ ਕਾਰੋਬਾਰੀ ਸਹਿਯੋਗੀ। ਇਨਫੋਰਸਮੈਂਟ ਡਾਇਰੈਕਟੋਰੇਟ ਅਧਿਕਾਰੀਆਂ ਨੇ ਦੱਸਿਆ ਕਿ ਮੋਹਾਲੀ ਅਤੇ ਲੁਧਿਆਣਾ ਵਿੱਚ ਹਨੀ ਨਾਲ ਜੁੜੇ ਟਿਕਾਣਿਆਂ ਤੋਂ 8 ਕਰੋੜ ਰੁਪਏ ਅਤੇ ਉਸਦੇ ਸਾਥੀ ਸੰਦੀਪ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਇਹ ਛਾਪੇਮਾਰੀ ਰੋਪੜ, ਫਤਹਿਗੜ੍ਹ ਸਾਹਿਬ ਅਤੇ ਪਠਾਨਕੋਟ ਸਮੇਤ 10 ਥਾਵਾਂ 'ਤੇ ਕੀਤੀ ਗਈ। ਈਡੀ ਨੇ (ਆਈਪੀਸੀ) ਦੀ ਧਾਰਾ 379, 420, 465, 467, 468 ਅਤੇ 471 ਅਤੇ ਧਾਰਾ 21 (1) ਅਤੇ 4 ਦੇ ਤਹਿਤ ਸ਼ਹੀਦ ਭਗਤ ਸਿੰਘ ਨਗਰ ਥਾਣੇ ਵਿੱਚ ਦਰਜ ਐਫਆਈਆਰ ਦੇ ਆਧਾਰ 'ਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। FIR ਵਿੱਚ ਦੱਸਿਆ ਗਿਆ ਹੈ ਕਿ ਮਾਈਨਿੰਗ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਟੀਮ ਨੇ 7 ਮਾਰਚ 2018 ਨੂੰ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਸਟੇਸ਼ਨ ਵਿੱਚ ਮਿਲੀ ਸ਼ਿਕਾਇਤ ਦੇ ਆਧਾਰ ਉੱਤੇ ਨਜਾਇਜ਼ ਰੇਤ ਦੀ ਅਚਨਚੇਤ ਚੈਕਿੰਗ ਕੀਤੀ ਸੀ। ਇਸ ਦੌਰਾਨ ਕਈ ਟਰੱਕ, ਟਿੱਪਰ, ਜੇਸੀਬੀ ਮਸ਼ੀਨਾਂ ਨੂੰ ਕਬਜੇ ਵਿੱਚ ਲਿਆ ਸੀ। ਇਹ ਵੀ ਪੜ੍ਹੋ:ਜਥੇਦਾਰ ਅਕਾਲ ਤਖਤ ਕਾਂਗਰਸ ਵੱਲੋਂ ਪੋਸਟਰਾਂ ਵਿਚ ਗੁਰਬਾਣੀ ਤੁੱਕਾਂ ਵਰਤਣ ਦੇ ਮਾਮਲੇ ਵਿਚ ਕਾਰਵਾਈ ਕਰਨ: ਬਿਕਰਮ ਸਿੰਘ ਮਜੀਠੀਆ -PTC News

Related Post