Money Laundering Case: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਵੀਰਵਾਰ ਸਵੇਰੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ 13 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ। ਸਤੇਂਦਰ ਜੈਨ 'ਤੇ ਮਨੀ ਲਾਂਡਰਿੰਗ ਦਾ ਇਲਜ਼ਾਮ ਹੈ। ਈਡੀ ਨੇ ਉਸ ਨੂੰ ਇਸੇ ਮਾਮਲੇ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ। ਇਸ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀ ਜਾਇਦਾਦ ਸ਼ਾਮਲ ਹੈ। ਇਹ ਵੀ ਪੜ੍ਹੋ: ਅੰਮ੍ਰਿਤਸਰ: BSF ਨੂੰ ਮਿਲੀ ਵੱਡੀ ਕਾਮਯਾਬੀ, 470 ਗ੍ਰਾਮ ਹੈਰੋਇਨ ਕੀਤੀ ਬਰਾਮਦ ਜੈਨ 'ਤੇ ਇਲਜ਼ਾਮ ਹੈ ਕਿ ਉਸ ਨੇ ਦਿੱਲੀ 'ਚ ਕਈ ਸ਼ੈੱਲ ਕੰਪਨੀਆਂ ਲਾਂਚ ਕੀਤੀਆਂ ਜਾਂ ਖਰੀਦੀਆਂ। ਉਸਨੇ ਕੋਲਕਾਤਾ ਵਿੱਚ ਤਿੰਨ ਹਵਾਲਾ ਆਪਰੇਟਰਾਂ ਦੀਆਂ 54 ਸ਼ੈੱਲ ਕੰਪਨੀਆਂ ਰਾਹੀਂ 16.39 ਕਰੋੜ ਰੁਪਏ ਦੇ ਕਾਲੇ ਧਨ ਨੂੰ ਵੀ ਸਫੇਦ ਕੀਤਾ। ਜੈਨ ਦੇ ਕੋਲ ਪ੍ਰਯਾਸ, ਇੰਡੋ ਅਤੇ ਅਕਿੰਚਨ ਨਾਮ ਦੀਆਂ ਕੰਪਨੀਆਂ ਵਿੱਚ ਵੱਡੀ ਗਿਣਤੀ ਵਿੱਚ ਸ਼ੇਅਰ ਸਨ। ਰਿਪੋਰਟਾਂ ਮੁਤਾਬਕ 2015 'ਚ ਕੇਜਰੀਵਾਲ ਸਰਕਾਰ 'ਚ ਮੰਤਰੀ ਬਣਨ ਤੋਂ ਬਾਅਦ ਜੈਨ ਦੇ ਸਾਰੇ ਸ਼ੇਅਰ ਉਨ੍ਹਾਂ ਦੀ ਪਤਨੀ ਨੂੰ ਟਰਾਂਸਫਰ ਕਰ ਦਿੱਤੇ ਗਏ ਸਨ। -PTC News