ED ਨੇ CM ਚੰਨੀ 'ਤੇ ਵੱਡੀ ਕਾਰਵਾਈ, ਨਾਜਾਇਜ਼ ਮਾਈਨਿੰਗ ਮਾਮਲੇ ’ਚ ਜਾਰੀ ਕੀਤਾ ਸੰਮਨ
Pardeep Singh
April 14th 2022 11:19 AM
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਸ਼ਕਿਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਈਡੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਕੁਝ ਹੋਰ ਕੀਮਤੀ ਸਾਮਾਨ ਬਰਾਮਦ ਕੀਤਾ ਸੀ। ਜਲੰਧਰ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ ’ਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਹਨੀ ਨੂੰ ਜੇਲ੍ਹ ’ਚ ਭੇਜ ਦਿੱਤਾ ਗਿਆ ਸੀ। ਹਨੀ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਰਿਸ਼ਤੇਦਾਰ ਚੰਨੀ ਦੇ ਇਸ਼ਾਰੇ ’ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਹੈ ਤੇ ਬਦਲੇ ’ਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਇਹ ਵੀ ਪੜ੍ਹੋ:ਵਿਸਾਖੀ ਮੌਕੇ ਦੇਸ਼ ਵਾਸੀਆ ਨੂੰ ਵੱਡੀਆਂ ਸ਼ਖ਼ਸੀਅਤਾਂ ਨੇ ਦਿੱਤੀਆ ਵਧਾਈਆ -PTC News