ਸੋਨੀਆ ਗਾਂਧੀ ਤੋਂ ED ਨੇ ਛੇ ਘੰਟੇ ਤੋਂ ਵੱਧ ਕੀਤੀ ਪੁੱਛਗਿੱਛ, ਅੱਜ ਫਿਰ ਹੋਵੇਗੀ ਪੇਸ਼

By  Pardeep Singh July 27th 2022 08:01 AM

ਨਵੀਂ ਦਿੱਲੀ: ਈਡੀ ਨੇ ਨੈਸ਼ਨਲ ਹੈਰਾਲਡ ਨਾਲ ਸਬੰਧਿਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਦੂਜੇ ਦਿਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਛੇ ਘੰਟੇ ਤੋਂ ਵੱਧ ਪੁੱਛਗਿੱਛ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾ ਰਾਹੁਲ ਗਾਂਧੀ ਤੋਂ ਈਡੀ ਨੇ ਪੁੱਛਗਿੱਛ ਕੀਤੀ ਸੀ।  ਮਿਲੀ ਜਾਣਕਾਰੀ ਮੁਤਾਬਿਕ ਸੋਨੀਆ ਗਾਂਧੀ ਨੂੰ ਬੁੱਧਵਾਰ ਭਾਵ ਅੱਜ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਗਿਆ ਹੈ।  ਮਿਲੀ ਜਾਣਕਾਰੀ ਮੁਤਾਬਿਕ ਪ੍ਰਿਅੰਕਾ ਗਾਂਧੀ ਈਡੀ ਦਫ਼ਤਰ ਦੇ ਇੱਕ ਹੋਰ ਕਮਰੇ ਵਿੱਚ ਰੁਕੀ ਤਾਂ ਜੋ ਉਹ ਆਪਣੀ ਮਾਂ ਨੂੰ ਮਿਲ ਸਕੇ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਦਵਾਈਆਂ ਜਾਂ ਡਾਕਟਰੀ ਸਹਾਇਤਾ ਪ੍ਰਦਾਨ ਕਰ ਸਕੇ। ਉਨ੍ਹਾਂ ਦੱਸਿਆ ਕਿ ਕਾਂਗਰਸ ਪ੍ਰਧਾਨ ਇੱਕ ਵਾਰ ਦੁਪਹਿਰ ਕਰੀਬ 2 ਵਜੇ ਈਡੀ ਦਫ਼ਤਰ ਤੋਂ ਬਾਹਰ ਨਿਕਲੇ ਅਤੇ ਬਾਅਦ ਦੁਪਹਿਰ ਕਰੀਬ 3.30 ਵਜੇ ਵਾਪਿਸ ਪਰਤੇ। ਤੁਹਾਨੂੰ ਦੱਸ ਦੇਈਏ ਕਿ ਜਦੋਂ ਈਡੀ ਵੱਲੋਂ ਸੋਨੀਆ ਗਾਂਧੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਉਸ ਵਕਤ ਕਈ ਥਾਵਾਂ ਉਤੇ ਕਾਂਗਰਸੀਆ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਬੀਤੀ ਦਿਨੀਂ ਸੋਨੀਆ ਗਾਂਧੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਉਸ ਵਕਤ ਰਾਹੁਲ ਗਾਂਧੀ ਨੇ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਇਹ ਵੀ ਪੜ੍ਹੋ: ਮੰਤਰੀ ਨੇ ਸੂਬੇ ਵਿੱਚ ਨਹਿਰੀ ਪ੍ਰਬੰਧ ਦੀ ਮਜ਼ਬੂਤੀ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਪੈਕੇਜ ਮੰਗਿਆ  
  -PTC News

Related Post