ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਪਟਿਆਲਾ ਦੇ ਸਕੂਲ ਦਾ ਅਚਨ ਚੇਤ ਦੌਰਾ, ਜ਼ਿਲ੍ਹਾ ਲੋਕ ਸੰਪਰਕ ਵਿਭਾਗ ਨੂੰ ਵੀ ਨਹੀਂ ਸੀ ਜਾਣਕਾਰੀ
ਪਟਿਆਲਾ, 9 ਮਈ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ 'ਚ ਸਿੱਖਿਆ ਖੇਤਰ 'ਚ ਸੁਧਾਰਾਂ ਲਈ ਸਕੂਲੀ ਪੱਧਰ ਤੇ ਨਿੱਜੀ ਤੌਰ ‘ਤੇ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਉਨ੍ਹਾਂ ਅੱਜ ਪਟਿਆਲਾ ਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਇਨਜ਼ ਤੇ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ: ਆਪ ਆਗੂ ਦੀ ਧੱਕੇਸ਼ਾਹੀ 'ਤੇ ਭੜਕੇ ਪਿੰਡ ਵਾਸੀ; ਲਾਭਪਾਤਰੀਆਂ ਨੂੰ ਜ਼ਬਰਦਸਤੀ ਨਿਰਧਾਰਤ ਤੋਂ ਘੱਟ ਕਣਕ ਵੰਡਣ ਦਾ ਮਾਮਲਾ
ਸਿੱਖਿਆ ਮੰਤਰੀ ਨੇ ਇਸ ਸਬੰਧੀ ਟਵੀਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ "ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਸਕੂਲੀ ਪੱਧਰ ਉੱਤੇ ਨਿੱਜੀ ਤੌਰ ‘ਤੇ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ ਜਿਸ ਦੀ ਲੜੀ ਤਹਿਤ ਅੱਜ ਪਟਿਆਲਾ ਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਇਨਜ਼ ਅਤੇ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਦਾ ਦੌਰਾ ਕੀਤਾ। ਮੇਰੀ ਕੋਸ਼ਿਸ਼ ਹੈ ਕਿ ਸੂਬੇ ਦੇ ਹਰ ਸਕੂਲ ਤੱਕ ਪਹੁੰਚ ਬਣਾਵਾਂ।"