Eid 2022: PM ਮੋਦੀ ਸਮੇਤ ਕਈ ਵੱਡੇ ਆਗੂਆਂ ਨੇ ਦੇਸ਼ ਨੂੰ ਦਿੱਤੀ ਈਦ ਦੀ ਵਧਾਈ
Eid 2022: ਈਦ ਦਾ ਤਿਉਹਾਰ ਅੱਜ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਰ ਕੋਈ ਇੱਕ ਦੂਜੇ ਨੂੰ ਗਲੇ ਲਗਾ ਕੇ ਈਦ ਦੀਆਂ ਵਧਾਈਆਂ ਦੇ ਰਿਹਾ ਹੈ। ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਰਲ ਮਿਲ ਕੇ ਰਹਿਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।ਇਸ ਖਾਸ ਮੌਕੇ ਤੇ ਲੋਕ ਇਕ ਦੂਜੇ ਨੂੰ ਵਧਾਈ ਦੇ ਰਹੇ ਹਨ। ਇਸ ਖਾਸ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਕਈ ਦੂਜੇ ਵੱਡੇ ਆਗੂਆਂ ਨੇ ਵੀ ਲੋਕਾਂ ਨੂੰ ਈਦ ਦੀ ਵਧਾਈ ਦਿੱਤੀ ਹੈ। ਈਦ ਮੌਕੇ ਅੱਜ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਮਠਿਆਈਆਂ ਦਾ ਆਦਾਨ ਪ੍ਰਦਾਨ ਕੀਤਾ ਗਿਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਮੌਕਿਆਂ ਤੇ ਭਾਰਤ ਪਾਕਿਸਤਾਨ ਦੇ ਜਵਾਨ ਇੱਕ ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਦੇ ਆ ਰਹੇ ਹਨ ਅਤੇ ਅੱਜ ਵੀ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਅਟਾਰੀ ਵਾਘਾ ਸਰਹਦ ਦੀ ਜੀਰੋ ਲਾਈਨ ਤੇ ਪਾਕਿਸਤਾਨੀ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰ ਈਦ ਮੌਕੇ ਇਕ ਦੂਜੇ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ ਗਈਆਂ।
PM ਪ੍ਰਧਾਨ ਮੰਤਰੀ
ਇਸ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੱਤਾ ਕਿ ਈਦ-ਉਲ-ਫਿਤਰ ਦੀਆਂ ਹਾਰਦਿਕ ਵਧਾਈਆਂ। ਤੁਹਾਨੂੰ ਸਭ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਦਾ ਆਸ਼ੀਰਵਾਦ ਮਿਲੇ।