ਗਲਾ ਘੁੱਟ ਕੇ ਬਜ਼ੁਰਗ ਦਾ ਜੋੜੇ ਦਾ ਕੀਤਾ ਕਤਲ, ਘਰ ਦੀ ਤੀਜੀ ਮੰਜ਼ਿਲ 'ਤੇ ਪਈਆਂ ਸਨ ਲਾਸ਼ਾਂ
ਲੁਧਿਆਣਾ: ਪੰਜਾਬ ਦੇ ਲੁਧਿਆਣਾ ਦੇ ਜੀਟੀਬੀ ਨਗਰ ਵਿੱਚ ਬਜ਼ੁਰਗ ਜੋੜੇ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਦੋਵਾਂ ਦੀਆਂ ਲਾਸ਼ਾਂ ਘਰ ਦੀ ਤੀਜੀ ਮੰਜ਼ਿਲ 'ਤੇ ਪਈਆਂ ਮਿਲੀਆਂ ਹਨ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਮ੍ਰਿਤਕਾਂ ਦੀ ਪਛਾਣ ਏਅਰਫੋਰਸ ਦੇ ਸੇਵਾਮੁਕਤ ਭੁਪਿੰਦਰ ਸਿੰਘ ਅਤੇ ਉਸ ਦੀ ਪਤਨੀ ਸ਼ੁਸ਼ਪਿੰਦਰਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਕਮਿਸ਼ਨਰ ਕੋਸਤਬ ਸ਼ਰਮਾ ਅਤੇ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਹਾਲ ਦੀ ਘੜੀ ਪੁਲਿਸ ਵਲੋਂ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕਿਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ ਜਾਣ ਵਾਲੇ ਲਈ ਖੁਸ਼ਖਬਰੀ- ਜਲਦੀ ਹੀ ਸ਼ੁਰੂ ਹੋਣਗੀਆਂ ਸਰਕਾਰੀ ਬੱਸਾਂ
ਘਟਨਾ ਦੇ ਸਮੇਂ ਬਜ਼ੁਰਗ ਜੋੜੇ ਦਾ ਬੇਟਾ ਅਤੇ ਨੂੰਹ ਘਰ ਦੀ ਸਭ ਤੋਂ ਹੇਠਲੀ ਮੰਜ਼ਿਲ 'ਤੇ ਸਨ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੁੱਧਵਾਰ ਸਵੇਰੇ ਜੋੜੇ ਦਾ ਬੇਟਾ ਤੀਜੀ ਮੰਜ਼ਿਲ 'ਤੇ ਗਿਆ। ਮੁਲਜ਼ਮਾਂ ਨੇ ਸੀਸੀਟੀਵੀ ਦਾ ਡੀਵੀਆਰ ਵੀ ਕਬਜ਼ੇ ਵਿੱਚ ਲੈ ਲਿਆ ਹੈ।