ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ 'ਚ ਬਜ਼ੁਰਗ ਦੀ ਮੌਤ, 9 ਜਣੇ ਜ਼ਖ਼ਮੀ

By  Ravinder Singh April 22nd 2022 06:00 PM -- Updated: April 22nd 2022 08:19 PM

ਫਾਜ਼ਿਲਕਾ : ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਲੜਾਈ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ ਜਦਕਿ ਅੱਧੀ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਰਿਸ਼ਤੇਦਾਰਾਂ ਨਾਲ ਜ਼ਮੀਨੀ ਵਿਵਾਦ ਕਾਰਨ ਇਥੇ ਦੋ ਧਿਰਾਂ ਵਿੱਚ ਜ਼ਬਰਦਸਤ ਝੜਪ ਹੋਈ। ਇਸ ਲੜਾਈ ਵਿੱਚ ਇਕ ਵਿਅਕਤੀ ਦੀ ਜਾਨ ਚਲੀ ਗਈ ਅਤੇ 9 ਲੋਕਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ 'ਚ ਬਜ਼ੁਰਗ ਦੀ ਮੌਤ, 9 ਜਣੇ ਜ਼ਖ਼ਮੀਫਾਜ਼ਿਲਕਾ ਦੇ ਪਿੰਡ ਨਿਹਾਲ ਖੇੜਾ ਵਾਸੀ ਵਿਨੋਦ ਕੁਮਾਰ ਨੇ ਦੱਸਿਆ ਕਿ ਚਾਰ ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਹ ਆਪਣੇ ਪਿਤਾ ਮੰਗਤ ਰਾਮ ਤੇ ਚਾਚੇ ਨਾਲ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ। ਇਸ ਦੌਰਾਨ ਜਿਨ੍ਹਾਂ ਨਾਲ ਸਾਡਾ ਵਿਵਾਦ ਚੱਲ ਰਿਹਾ ਉਹ ਵਿਅਕਤੀ ਤੇਜ਼ਧਾਰ ਹਥਿਆਰਾਂ ਨਾਲ ਉਥੇ ਪੁੱਜ ਗਏ ਤੇ ਸਾਡੇ ਉਤੇ ਹਮਲਾ ਕਰ ਦਿੱਤਾ। ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ 'ਚ ਬਜ਼ੁਰਗ ਦੀ ਮੌਤ, 9 ਜਣੇ ਜ਼ਖ਼ਮੀਇਸ ਦੌਰਾਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਉਸ ਦੇ ਪਿਤਾ ਮੰਗਤ ਰਾਮ ਦੀ ਮੌਕੇ ਉਤੇ ਮੌਤ ਹੋ ਗਈ ਜਦ ਕਿ ਉਸਦੇ ਚਾਚਾ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਦੇ 12 ਟਾਂਕੇ ਲੱਗੇ ਹਨ। ਇਸ ਲੜਾਈ ਵਿੱਚ ਦੋਵੇਂ ਧਿਰਾਂ ਦੇ 9 ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ 'ਚ ਬਜ਼ੁਰਗ ਦੀ ਮੌਤ, 9 ਜਣੇ ਜ਼ਖ਼ਮੀਮਾਮਲੇ ਦੀ ਸੂਚਨਾ ਮਿਲਦਿਆਂ ਐਸਐਸਪੀ ਫਾਜ਼ਿਲਕਾ ਭੁਪਿੰਦਰ ਸਿੰਘ ਤੁਰੰਤ ਸਰਕਾਰੀ ਹਸਪਤਾਲ ਪੁੱਜੇ ਮ੍ਰਿਤਕ ਮੰਗਲ ਸਿੰਘ ਦੀ ਲਾਸ਼ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਉਧਰ ਦੂਜੀ ਧਿਰ ਵਿੱਚ ਲੀਲਾ ਪੁੱਤਰ ਛਬੀਲ ਚੰਦ ਤੇ ਕਈ ਔਰਤਾਂ ਵੀ ਜ਼ਖ਼ਮੀ ਹੋ ਗਈਆਂ ਹਨ। ਫ਼ਾਜ਼ਿਲਕਾ ਅਤੇ ਥਾਣਾ ਖੂਈ ਖੇੜਾ ਦੇ ਮੁਖੀ ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜ਼ਖ਼ਮ ਨੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ : ਭਾਰਤ ਵਿਰੋਧੀਆਂ ਨਾਲ ਨਜਿੱਠਣ ਲਈ ਬਣਾਈ ਟਾਸਕ ਫੋਰਸ : ਪ੍ਰਧਾਨ ਮੰਤਰੀ ਬੋਰਿਸ ਜਾਨਸਨ

Related Post