ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ ਇਸ ਦੌਰਾਨ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿੱਚ 8 ਸੀਨੀਅਰ ਪੁਲਿਸ ਸੁਪਰਡੈਂਟਾਂ ਅਤੇ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ ਦੇ ਤਬਾਦਲੇ ਕੀਤੇ ਹਨ। ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਇਹ ਕਦਮ ਚੁੱਕਿਆ ਗਿਆ ਹੈ। ਇਸ ਬਾਰੇ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਫ਼ਸਰ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫ਼ਿਰੋਜ਼ਪੁਰ ਨਿਯੁਕਤ ਕੀਤਾ ਹੈ ਅਤੇ ਵਿਨੀਤ ਕੁਮਾਰ ਨਵੇਂ ਡੀ.ਸੀ.-ਕਮ-ਡੀ.ਈ.ਓ. ਬਠਿੰਡਾ ਹੋਣਗੇ। ਚੋਣ ਕਮਿਸ਼ਨ ਨੇ 8 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਜਿਨ੍ਹਾਂ ਵਿੱਚ ਧਰੁਮਨ ਐਚ ਨਿੰਬਲੇ ਨੂੰ SSP ਹੁਸ਼ਿਆਰਪੁਰ, ਦੀਪਕ ਹਿਲੋਰੀ ਨੂੰ SSP ਅੰਮ੍ਰਿਤਸਰ ਦਿਹਾਤੀ, ਹਰਜੀਤ ਸਿੰਘ ਨੂੰ SSP ਐਸਏਐਸ ਨਗਰ, ਗੁਲਨੀਤ ਸਿੰਘ ਖੁਰਾਣਾ ਨੂੰ SSP ਤਰਨਤਾਰਨ, ਪਾਟਿਲ ਕੇਤਨ ਬਲੀਰਾਮ ਨੂੰ SSP ਲੁਧਿਆਣਾ ਦਿਹਾਤੀ, ਅਮਨੀਤ ਕੋਂਡਲ ਨੂੰ SSP ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਹੈ। ਇਹ ਵੀ ਪੜ੍ਹੋ:ਤਰਨਤਾਰਨ ਦੇ ਇਹ ਪਿੰਡ ਵਿਚੋਂ ਮਿਲਿਆ ਪਾਕਿਸਤਾਨੀ ਡਰੋਨ -PTC News