ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਲਈ ਇੱਕ ਮਹੀਨਾ ਪੂਰਾ ਹੋਣ ਉਤੇ ਵੱਡਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਐਲਾਨ ਕੀਤਾ ਕਿ 1 ਜੁਲਾਈ ਤੋਂ ਹੁਣ ਹਰ ਘਰ ਵਿਚ 300 ਯੂਨਿਟ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਘਰ ਵਿਚ ਬਿਜਲੀ ਮੁਫਤ ਮਿਲੇਗੀ। ਸਰਕਾਰ ਨੇ 1 ਜੁਲਾਈ ਤੋਂ ਬਿਜਲੀ 300 ਯੂਨਿਟ ਮੁਫ਼ਤ ਦੇਣ ਦੇ ਐਲ਼ਾਨ ਨਾਲ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ 'ਆਪ' ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਮੀਡੀਆ ਸਾਹਮਣੇ ਕਿਹਾ ਸੀ ਕਿ ਪੰਜਾਬ 'ਚ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦੀ ਯੋਜਨਾ ਦਾ ਬਲੂਪ੍ਰਿੰਟ ਲਗਭਗ ਤਿਆਰ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਸੂਬੇ ਦੇ ਲੋਕਾਂ ਨੂੰ 'ਖੁਸ਼ਖਬਰੀ' ਦੇਵੇਗੀ। ਸੂਬਾ ਸਰਕਾਰ ਨੇ ਵੱਡਾ ਐਲਾਨ ਕਰ ਕੇ ਪੰਜਾਬ ਦੇ ਲੋਕਾਂ ਨੂੰ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਅਤੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਹੋਈ ਹੈ। ਹਾਲਾਂਕਿ ਚਰਚਾ ਹੈ ਕਿ ਮੁਫ਼ਤ ਬਿਜਲੀ ਦੀ ਸਪਲਾਈ ਜੁਲਾਈ ਤੋਂ ਸ਼ੁਰੂ ਹੋ ਜਾਵੇਗੀ, ਜਦਕਿ ਮਈ-ਜੂਨ ਮੁੱਖ ਤੌਰ 'ਤੇ ਝੋਨੇ ਦੀ ਲਵਾਈ ਦਾ ਸਮਾਂ ਹੈ। ਇਸ ਸਮੇਂ ਕਿਸਾਨਾਂ ਨੂੰ ਬਿਜਲੀ ਦੀ ਨਿਯਮਤ ਸਪਲਾਈ ਦੀ ਲੋੜ ਹੈ। ਪੰਜਾਬ 'ਚ ਪਾਵਰ ਪਲਾਂਟਾਂ 'ਚ ਕੋਲੇ ਦੀ ਕਮੀ ਕਾਰਨ ਅਤੇ ਬਿਜਾਈ ਦੇ ਸੀਜ਼ਨ ਤੋਂ ਬਾਅਦ ਲਾਗੂ ਕੀਤੇ ਜਾ ਰਹੇ ਇਸ ਨਿਯਮ ਦਾ ਕੀ ਅਸਰ ਹੁੰਦਾ ਹੈ, ਇਹ ਦੇਖਣਾ ਹੋਵੇਗਾ।
‘ਆਪ’ ਸਰਕਾਰ ਨੇ 300 ਯੂਨਿਟ ਤੋਂ ਵੱਧ ਬਿਜਲੀ ਖਪਤ ਵਾਲੇ ਖਪਤਕਾਰਾਂ ਨੂੰ ਮੁਆਫ਼ੀ ਦੇ ਘੇਰੇ ’ਚੋਂ ਬਾਹਰ ਰੱਖਿਆ ਤਾਂ ਸਰਕਾਰ ’ਤੇ ਕਰੀਬ ਦੋ ਹਜ਼ਾਰ ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਾ ਬੋਝ ਘੱਟ ਪੈਣਾ ਹੈ। ‘ਆਪ’ ਸਰਕਾਰ ਨੇ ਉੱਚ ਅਧਿਕਾਰੀਆਂ ਨੇ ਭਲਕੇ ਹੋਣ ਵਾਲੇ ਸੰਭਾਵੀ ਐਲਾਨ ਲਈ ਅੱਜ ਪੂਰੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਭਲਕੇ ਟਰਾਂਸਕੋ ਦੇ ਇੱਥੇ ਹੋਣ ਵਾਲੇ ਇੱਕ ਸਮਾਗਮ ਵਿਚ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੀ ਵੰਡਣਗੇ। ਪਿਛਲੀ ਸਰਕਾਰ ਵੱਲੋਂ ਪਹਿਲਾਂ ਹੀ ਕਰੀਬ 22 ਲੱਖ ਐੱਸਸੀ ਖਪਤਕਾਰਾਂ ਨੂੰ 200 ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾ ਰਹੀ ਹੈ ਤੇ ਇਸੇ ਤਰ੍ਹਾਂ 7 ਕਿੱਲੋਵਾਟ ਲੋਡ ਤੱਕ ਵਾਲੇ ਖਪਤਕਾਰਾਂ ਨੂੰ ਪ੍ਰਤੀ ਯੂਨਿਟ ਤਿੰਨ ਰੁਪਏ ਬਿਜਲੀ ਸਸਤੀ ਦਿੱਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਸੰਤ ਬਾਬਾ ਗੁਰਚਰਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਹੋਇਆ ਹੰਗਾਮਾ, ਲੱਥੀਆਂ ਪੱਗਾਂ