ਕਿਸਾਨਾਂ ਨੂੰ ਖੇਤੀ ਲਈ ਦਿੱਤੀ ਜਾਂਦੀ ਬਿਜਲੀ ਦੀ ਸਬਸਿਡੀ ਰਹੇਗੀ ਜਾਰੀ : ਭਗਵੰਤ ਸਿੰਘ ਮਾਨ

By  Ravinder Singh April 16th 2022 12:30 PM

ਚੰਡੀਗੜ੍ਹ : ਪੰਜਾਬ ਰਾਜ Transmission Corporation Limited ਵੱਲੋਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਨੇ ਨਵਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਾਂ ਵੀ ਦਿੱਤੀਆਂ ਤੇ ਨਾਲ-ਨਾਲ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਹਦਾਇਤ ਵੀ ਦਿੱਤੀ। 1 ਜੁਲਾਈ ਤੋਂ ਪੰਜਾਬ ਦੇ ਹਰ ਘਰ ਨੂੰ ਮਿਲੇਗੀ 300 ਯੂਨਿਟ ਬਿਜਲੀ ਮੁਫ਼ਤ : ਭਗਵੰਤ ਸਿੰਘ ਮਾਨਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਸਮੀ ਤੌਰ ਉਤੇ ਐਲਾਨ ਕੀਤਾ ਕਿ ਪੰਜਾਬ ਦੇ ਹਰ ਘਰ ਨੂੰ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਦੇ ਨਾਲ ਕਮਰਸ਼ੀਅਲ ਖੇਤਰ ਵਿੱਚ ਬਿਜਲੀ ਯੂਨਿਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਕਮਰਸ਼ੀਅਲ ਬਿਜਲੀ ਬਿਲਕੁਲ ਵੀ ਮਹਿੰਗੀ ਨਹੀਂ ਕੀਤੀ ਜਾਵੇਗੀ। 1 ਜੁਲਾਈ ਤੋਂ ਪੰਜਾਬ ਦੇ ਹਰ ਘਰ ਨੂੰ ਮਿਲੇਗੀ 300 ਯੂਨਿਟ ਬਿਜਲੀ ਮੁਫ਼ਤ : ਭਗਵੰਤ ਸਿੰਘ ਮਾਨਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨਾਂ ਲਈ ਖੇਤੀ ਲਈ ਦਿੱਤੀ ਜਾਂਦੀ ਬਿਜਲੀ ਦੀ ਸਬਸਿਡੀ ਵੀ ਜਾਰੀ ਰਹੇਗੀ। ਉਨ੍ਹਾਂ ਨੇ ਕੇ ਭਵਿੱਖ ਵਿਚ ਬਿਜਲੀ ਦਾ ਬਹੁਤ ਵੱਡਾ ਯੋਗਦਾਨ ਰਹੇਗਾ। ਪੰਜਾਬ ਵਿੱਚ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਰਹੀਆਂ ਸਰਕਾਰਾਂ ਨੇ ਪੰਜਾਬ ਉਤੇ ਕਰਜ਼ਾ ਤਾਂ ਚੜ੍ਹਾ ਦਿੱਤਾ ਪਰ ਉਹ ਕਰਜ਼ਾ ਪੰਜਾਬ ਦੇ ਭਲਾਈ ਕਾਰਜਾਂ ਉਤੇ ਨਹੀਂ ਲਗਾਏ ਗਏ। ਇਸ ਲਈ ਉਨ੍ਹਾਂ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਵੱਡੇ ਪੱਧਰ ਉਤੇ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਦਿਖਾਈ ਦਿੱਤਾ ਜਾਵੇਗਾ। 1 ਜੁਲਾਈ ਤੋਂ ਪੰਜਾਬ ਦੇ ਹਰ ਘਰ ਨੂੰ ਮਿਲੇਗੀ 300 ਯੂਨਿਟ ਬਿਜਲੀ ਮੁਫ਼ਤ : ਭਗਵੰਤ ਸਿੰਘ ਮਾਨਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਲੀਡਰਾਂ ਨੂੰ ਇਮਾਨਦਾਰੀ ਹੋਣਾ ਪਵੇਗਾ ਦੇ ਲੋਕ ਹਮੇਸ਼ਾ ਹੀ ਇਮਾਨਦਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਾਹਰ ਜਾਣ ਲਈ ਹੁਣ ਮਜਬੂਰ ਨਹੀਂ ਹੋਣਾ ਪਵੇਗਾ। ਆਉਣ ਵਾਲੇ ਦਿਨਾਂ ਵਿੱਚ ਨੌਕਰੀਆਂ ਦੇ ਹੋਰ ਨੋਟੀਫਿਕੇਸ਼ਨ ਜਾਰੀ ਕੀਤੇ ਜਾਣਗੇ ਤਾਂ ਯੋਗ ਲੋਕਾਂ ਨੂੰ ਨੌਕਰੀਆਂ ਮਿਲਣਗੀਆਂ। ਇਹ ਵੀ ਪੜ੍ਹੋ : ਮਾਟੁੰਗਾ ਰੇਲਵੇ ਸਟੇਸ਼ਨ ਨੇੜੇ ਵਾਪਰਿਆ ਵੱਡਾ ਹਾਦਸਾ, ਪਟੜੀ ਤੋਂ ਉਤਰੇ ਪੁਡੂਚੇਰੀ ਐਕਸਪ੍ਰੈਸ ਦੇ ਤਿੰਨ ਡੱਬੇ

Related Post