Desraj Kali Passed Away: ਪੱਤਰਕਾਰੀ ਤੇ ਪੰਜਾਬੀ ਸਾਹਿਤ ਦੀ ਦੁਨੀਆ ਵਿਚ ਵੱਡਾ ਨਾਮਣਾ ਖੱਟਣ ਵਾਲੇ ਦੇਸਰਾਜ ਕਾਲੀ ਅਕਾਲ ਚਲਾਣਾ ਕਰ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਦੇਸਰਾਜ ਕਾਲੀ ਪਿਛਲੇ ਕਰੀਬ ਦੋ ਮਹੀਨੇ ਤੋਂ ਲੀਵਰ ਦੀ ਸਮੱਸਿਆ ਤੋਂ ਪਰੇਸ਼ਾਨ ਸਨ। ਇਸ ਕਰਕੇ ਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਜਿਸ ਦੇ ਚੱਲਦੇ ਉਨ੍ਹਾਂ ਨੂੰ ਬੀਤੇ ਦਿਨ ਪੀਜੀਆਈ ਲਿਆਂਦਾ ਗਿਆ ਸੀ। ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਬੀਤੇ ਦਿਨ ਪੀਜੀਆਈ ਲਿਜਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਦੁਨੀਆ ਨੂੰ ਅਲਵੀਦਾ ਆਖ ਦਿੱਤਾ। ਦੱਸ ਦਈਏ ਕਿ ਦੇਸਰਾਜ ਕਾਲੀ ਨੇ ਕਈ ਅਖਬਾਰਾਂ ਚ ਕੰਮ ਕੀਤਾ ਨਾਲ ਹੀ ਪੰਜਾਬੀ ਸਾਹਿਤ ਨਾਲ ਜੁੜੀਆਂ ਕਈ ਸ਼ਾਨਦਾਰ ਕਿਤਾਬਾਂ ਵੀ ਲਿਖਿਆ ਹਨ। ਦੱਸ ਦਈਏ ਕਿ ਦੇਸਰਾਜ ਕਾਲੀ ਨੇ 52 ਸਾਲ ਦੀ ਉਮਰ ’ਚ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਪੰਜਾਬੀ ਭਾਸ਼ਾ ਦੇ ਮਹਾਨ ਚਿੰਤਕ ਰਹੇ ਸਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਅੰਤਿਮ ਸਸਕਾਰ 29 ਅਗਸਤ ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ। ਇਹ ਵੀ ਪੜ੍ਹੋ: