Deep Sidhu Death: ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ

By  Riya Bawa February 15th 2022 09:55 PM -- Updated: February 16th 2022 02:45 PM

ਸੋਨੀਪਤ : ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ (Deep Sidhu passes Away) ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਹੇ ਸਨ।ਇਸ ਦੌਰਾਨ ਉਨ੍ਹਾਂ ਦੀ ਸਕੋਰਪੀਓ ਕਾਰ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਿਕ ਦੀਪ ਸਿੱਧੂ ਦੀ ਕਾਰ ਇੱਕ ਟਰਾਲੇ ਨਾਲ ਟੱਕਰਾਅ ਗਈ।ਸੋਨੀਪਤ ਪੁਲਿਸ ਨੇ ਦੀਪ ਸਿੱਧੂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।ਦੀਪ ਸਿੱਧੂ ਆਪਣੀ ਮਹਿਲਾ ਮਿੱਤਰ ਨਾਲ ਸਫਰ ਕਰ ਰਹੇ ਸੀ।ਜਿਸਨੂੰ ਸੱਟਾਂ ਵੱਜੀਆਂ ਹਨ ਅਤੇ ਉਹ ਜੇਰੇ ਇਲਾਜ ਹੈ। Deep Sidhu Passes away ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸਨ ਅਤੇ ਉਹਨਾਂ ਨੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ। 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਹੋਏ ਕਾਂਡ ਮਗਰੋਂ ਦੀਪ ਸਿੱਧੂ ਕਾਫੀ ਚਰਚਾ ਵਿੱਚ ਆ ਗਏ ਸੀ। ਲਾਲ ਕਿਲ੍ਹਾ ਮਾਮਲੇ 'ਚ ਦੀਪ ਸਿੱਧੂ ਨੂੰ ਨਾਮਜ਼ਦ ਵੀ ਕੀਤਾ ਗਿਆ ਸੀ। ਇਸ ਖ਼ਬਰ ਮਗਰੋਂ ਪੰਜਾਬੀ ਫ਼ਿਲਮ ਜਗਤ ਅੰਦਰ ਸੋਗ ਦੀ ਲਹਿਰ ਹੈ।ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲਗ ਸਕਿਆ ਹੈ।ਪੁਲਿਸ ਇਸ ਮਾਮਲੇ 'ਚ ਜਾਂਚ ਅਰੰਭ ਚੁੱਕੀ ਹੈ। ਇਸ ਦੁਖਦ ਘਟਨਾ ਮਗਰੋਂ ਮੁੱਖ ਮੰਤਰੀ ਚੰਨੀ ਸਮੇਤ ਕਈ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਲਿਖਿਆ, "ਪ੍ਰਸਿੱਧ ਅਭਿਨੇਤਾ ਅਤੇ ਸਮਾਜਿਕ ਐਕਟੀਵਿਸਟ ਦੀਪ ਸਿੱਧੂ ਦੇ ਮੰਦਭਾਗੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।" ਦੀਪ ਸਿੱਧੂ ਉਸ ਸਮੇਂ ਸੁਰਖੀਆਂ ਵਿੱਚ ਆਇਆ ਸੀ , ਜਦੋਂ ਪਿਛਲੇ ਸਾਲ ਅੰਦੋਲਨਕਾਰੀ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢੀ ਸੀ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਲਾਲ ਕਿਲੇ 'ਤੇ ਇੱਕ ਧਾਰਮਿਕ ਝੰਡਾ ਵੀ ਲਹਿਰਾ ਦਿੱਤਾ ਸੀ। ਇਸ ਮਾਮਲੇ 'ਚ ਦੀਪ ਸਿੱਧੂ 'ਤੇ ਅੰਦੋਲਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਲੱਗੇ ਸਨ। Actor Deep Sidhu dies in road accident ਇਹ ਵੀ ਪੜ੍ਹੋ:ਜੇਪੀ ਨੱਡਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

Related Post