Farm Laws Repealed: ਕੇਂਦਰੀ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ 'ਚ ਅੱਜ ਕਾਨੂੰਨ ਵਾਪਸੀ ਨੂੰ ਮਿਲ ਸਕਦੀ ਮਨਜ਼ੂਰੀ

By  Riya Bawa November 24th 2021 09:18 AM -- Updated: November 24th 2021 09:23 AM

Union Cabinet Meeting: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ (Farm Laws Repeal) ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਸ ਐਲਾਨ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਜਾਰੀ ਹੈ। ਹੁਣ ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਮੋਦੀ ਕੈਬਨਿਟ ਇਸ ਅੱਜ ਯਾਨੀ 24 ਨਵੰਬਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮਨਜ਼ੂਰੀ ਦੇਵੇਗੀ। ਇਸ ਤੋਂ ਬਾਅਦ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ 'ਚ ਕਾਨੂੰਨ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। Why There Is Popular Support For Farm Laws ਅੱਜ ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ (Union Cabinet Meeting) ਹੋਣੀ ਹੈ ਅਤੇ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ 'ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ। ਮੋਦੀ ਕੈਬਨਿਟ ਅੱਜ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਆਪਣੀ ਮਨਜ਼ੂਰੀ ਦੇ ਸਕਦੀ ਹੈ। PMO 'ਚ ਅੱਜ ਸਵੇਰੇ 11 ਵਜੇ ਕੈਬਨਿਟ ਦੀ ਬੈਠਕ ਸ਼ੁਰੂ ਹੋਵੇਗੀ। In Modi's repeal of the farm laws, the victory of satyagraha over arrogance ਦੱਸ ਦਈਏ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ 'ਚ ਜਾਂ ਤਾਂ ਤਿੰਨ ਕਾਨੂੰਨਾਂ ਲਈ ਤਿੰਨ ਵੱਖ-ਵੱਖ ਬਿੱਲ ਜਾਂ ਤਿੰਨਾਂ ਲਈ ਇੱਕ ਬਿੱਲ ਲੋਕ ਸਭਾ ਜਾਂ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ। ਪੇਸ਼ ਕੀਤੇ ਜਾਣ ਤੋਂ ਬਾਅਦ ਬਿੱਲ ਨੂੰ ਬਗੈਰ ਕਿਸੇ ਚਰਚਾ ਦੇ ਇੱਕ ਸਦਨ ​​ਅਤੇ ਫਿਰ ਦੂਜੇ ਸਦਨ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਵਾਨਗੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। PM Modi chairs in-person Union Cabinet meeting today after more than a year | Latest News India - Hindustan Times ਦੱਸਣਯੋਗ ਹੈ ਕਿ ਦੂਜੇ ਪਾਸੇ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਅੱਜ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ 'ਤੇ ਚਰਚਾ ਹੋਈ ਸੀ। Farmers Protest Latest update today Important meeting of Sanyukt Kisan Morcha । Farmers Protest: क्या है किसानों की आगे की रणनीति? संयुक्त किसान मोर्चा की अहम बैठक आज | Hindi News, देश -PTC News

Related Post