ਸਰਾਏ ਅਮਾਨਤ ਖਾਂ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 5 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।
[caption id="attachment_488618" align="aligncenter"] ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ[/caption]
ਪੜ੍ਹੋ ਹੋਰ ਖ਼ਬਰਾਂ : ਮਸ਼ਹੂਰ ਪੰਜਾਬੀ ਕਲਾਕਾਰ ਸਤੀਸ਼ ਕੌਲ ਦਾ ਕੋਰੋਨਾ ਕਾਰਨ ਹੋਇਆ ਦੇਹਾਂਤ
ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨੀ ਅੰਦੋਲਣ ਤੋਂ ਘਰ ਪਰਤਿਆਂ ਪਿੰਡ ਭੋਜੀਆਂ ਦੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਇਸ ਸੰਬਧੀ ਕਿਸਾਨ -ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਝਬਾਲ ਨੇ ਜਾਣਕਾਰੀ ਦਿੱਤੀ ਹੈ।
[caption id="attachment_488619" align="aligncenter"] ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ[/caption]
ਉਨ੍ਹਾਂ ਨੇ ਦੱਸਿਆ ਕਿ ਪਿੰਡ ਭੋਜੀਆਂ ਦਾ ਕਿਸਾਨ ਬਰਕਤ ਉਰਫ ਮੰਨਣ ਪੁੱਤਰ ਸੂਬਾ ਸਿੰਘ ਵੀ 20 ਮਾਰਚ ਨੂੰ ਦਿੱਲੀ ਧਰਨੇ 'ਤੇ ਜਥੇ ਨਾਲ ਗਿਆ ਸੀ। 7 ਅਪ੍ਰੈਲ ਨੂੰ ਪਿੰਡ ਵਾਪਸ ਆਉਂਦਿਆਂ ਰਸਤੇ ਵਿਚ ਉਸ ਦੀ ਸਿਹਤ ਵਿਗੜ ਗਈ ,ਜਿਸ ਨੂੰ ਅੰਮਿ੍ਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ,ਜਿਥੇ ਉਸ ਦੀ ਮੌਤ ਹੋ ਗਈ।
[caption id="attachment_488616" align="aligncenter"] ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ[/caption]
ਪੜ੍ਹੋ ਹੋਰ ਖ਼ਬਰਾਂ : ਕੀ ਦਿੱਲੀ 'ਚ ਲੱਗੇਗਾ ਲਾਕਡਾਊਨ , ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤਾ ਇਹ ਬਿਆਨ
ਜ਼ਿਕਰਯੋਗ ਹੈ ਕਿ ਹੁਣ ਤੱਕ 315 ਤੋਂ ਵੱਧ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਦਿੱਲੀ ਦੀਆਂ ਹੱਦਾਂ ਦੇ ਕਾਫ਼ੀ ਲੰਬੇ ਸਮੇਂ ਤੋਂ ਡਟੇ ਹੋਏ ਹਨ। ਦੱਸ ਦੇਈਏ ਕਿ ਕਿਸਾਨ ਖੇਤੀਬਾੜੀ ਕਾਨੂੰਨ ਖਿਲਾਫ ਲਗਾਤਾਰ ਇਕਜੁੱਟ ਹਨ ਅਤੇ ਸਰਕਾਰ ਤੋਂ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਦੇ ਇਲਾਵਾ ਖਾਲਸਾ ਪੰਥ ਦਾ ਸਥਾਪਨਾ ਦਿਵਸ 13 ਅਪ੍ਰੈਲ ਨੂੰ ਦਿੱਲੀ ਦੇ ਕਿਸਾਨ -ਮੋਰਚਿਆਂ 'ਤੇ ਮਨਾਇਆ ਜਾਵੇਗਾ ਅਤੇ ਜਲ੍ਹਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਦੀ ਯਾਦ 'ਚ ਵੀ ਪ੍ਰੋਗਰਾਮ ਹੋਣਗੇ।
-PTCNews