ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਆਗੂ ਰਾਕੇਸ਼ ਟਿਕੈਤ ਐਤਵਾਰ ਨੂੰ ਆਪਣੇ ਵਰਕਰਾਂ ਨਾਲ ਦਿੱਲੀ ਯੂਪੀ ਦੇ ਗਾਜ਼ੀਪੁਰ ਬਾਰਡਰ 'ਤੇ ਪਹੁੰਚੇ। ਇਸੇ ਦੌਰਾਨ ਦਿੱਲੀ ਪੁਲਿਸ ਨੂੰ ਪਤਾ ਲੱਗਾ ਕਿ 22 ਅਗਸਤ ਨੂੰ ਕਿਸਾਨ ਦਿੱਲੀ 'ਚ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ, ਜਿਸ ਨੂੰ ਲੈ ਕੇ ਰਾਕੇਸ਼ ਟਿਕੈਤ ਨੂੰ ਗਾਜ਼ੀਪੁਰ ਬਾਰਡਰ ਤੋਂ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਅਤੇ ਉਸਦੇ ਨਾਲ 50 ਕਿਸਾਨਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ।
ਦੱਸ ਦਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਵਰਕਰਾਂ ਨੂੰ ਦਿੱਲੀ ਦੇ ਮਧੂ ਵਿਹਾਰ ਥਾਣੇ ਅਤੇ ਏਸੀਪੀ ਦਫ਼ਤਰ ਲਿਜਾਇਆ ਗਿਆ ਹੈ। ਹਾਲਾਂਕਿ ਰਾਕੇਸ਼ ਟਿਕੈਤ ਆਪਣੀ ਮੰਗ 'ਤੇ ਅੜੇ ਹਨ ਅਤੇ ਉਹ ਦਿੱਲੀ ਜਾਣਾ ਚਾਹੁੰਦੇ ਹਨ। ਕਿਸਾਨ ਆਗੂ ਟਿਕੈਤ ਨੇ ਇੱਕ ਟਵੀਟ ਕਰਦਿਆ ਕਿਹਾ ਹੈ ਕਿ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਦਿੱਲੀ ਪੁਲਿਸ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਇਹ ਗ੍ਰਿਫਤਾਰੀ ਇੱਕ ਨਵੀਂ ਕ੍ਰਾਂਤੀ ਲਿਆਵੇਗੀ। ਇਹ ਸੰਘਰਸ਼ ਆਖਰੀ ਸਾਹ ਤੱਕ ਜਾਰੀ ਰਹੇਗਾ।
ਉਨ੍ਹਾਂ ਨੇ ਕਿਹਾ ਹੈ ਕਿ 22 ਅਗਸਤ ਨੂੰ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ।ਦੱਸ ਦੇਈਏ ਕਿ ਦੇਸ਼ ਵਿੱਚ ਬੇਰੁਜ਼ਗਾਰੀ ਖ਼ਿਲਾਫ਼ ਜੰਤਰ-ਮਾਤਰ ਵਿਖੇ ਹੋਏ ਧਰਨੇ ਵਿੱਚ ਹਿੱਸਾ ਲੈਣ ਲਈ ਰਾਕੇਸ਼ ਟਿਕੈਤ ਆਏ ਸਨ।
ਇਹ ਵੀ ਪੜ੍ਹੋ:ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਲਾਗੂ ਕੀਤਾ ਰਾਖਵਾਂਕਰਨ
-PTC News