ਕਿਸਾਨ ਅੰਦੋਲਨ : ਕਿਸਾਨਾਂ ਨੇ ਉਮੀਦ ਜਤਾਈ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਮਿਲ ਸਕਦੀ ਹੈ ਹਰੀ ਝੰਡੀ
ਨਵੀ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 55ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। 26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਦੀ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ 'ਚ ਕਿਸਾਨ ਜਥੇਬੰਦੀਆਂ ਨਾਲ ਟਰੈਕਟਰ ਪਰੇਡ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਪੜ੍ਹੋ ਹੋਰ ਖ਼ਬਰਾਂ : ਸੂਰਤ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ [caption id="attachment_467443" align="aligncenter"] ਕਿਸਾਨ ਅੰਦੋਲਨ : ਕਿਸਾਨਾਂ ਨੇ ਉਮੀਦ ਜਤਾਈ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਮਿਲ ਸਕਦੀ ਹੈਹਰੀ ਝੰਡੀ[/caption] ਮਿਲੀ ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਵਿਚਕਾਰ ਚੱਲ ਰਹੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨੂੰ ਅਪਣਾ 26 ਜਨਵਰੀ ਦਾ ਪੂਰਾ ਰੋਡਮੈਪ ਦੱਸਿਆ ਹੈ। ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਉਮੀਦ ਜਤਾਈ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਹਰੀ ਝੰਡੀ ਮਿਲ ਸਕਦੀ ਹੈ। [caption id="attachment_467440" align="aligncenter"] ਕਿਸਾਨ ਅੰਦੋਲਨ : ਕਿਸਾਨਾਂ ਨੇ ਉਮੀਦ ਜਤਾਈ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਮਿਲ ਸਕਦੀ ਹੈਹਰੀ ਝੰਡੀ[/caption] ਦਰਅਸਲ 'ਚ ਦਿੱਲੀ ਪੁਲਿਸ ਅਤੇ ਉੱਤਰ ਪ੍ਰਦੇਸ਼ ਦੇ ਪੁਲਿਸ ਅਧਿਕਾਰੀਆਂ ਨੇ ਸਿੰਘੂ ਬਾਰਡਰ 'ਤੇ ਪਹੁੰਚ ਕੇ ਕਿਸਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਹੈ। ਕਿਸਾਨ ਜਥੇਬੰਦੀਆਂ ਅਤੇ ਪੁਲਿਸ ਵਿਚਾਲੇ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਦੀ ਇਜਾਜ਼ਤ ਨੂੰ ਲੈ ਕੇ ਗੱਲਬਾਤ ਹੋਈ ਹੈ।ਹਾਲਾਂਕਿ ਇਸ ਮਸਲੇ ਨੂੰ ਲੈ ਕੇ ਇੱਕ ਵਾਰ ਫ਼ਿਰ ਉਨ੍ਹਾਂ ਦੀ ਭਲਕੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਹੋਵੇਗੀ। [caption id="attachment_467439" align="aligncenter"] 26 ਜਨਵਰੀ ਦੇ ਰੂਟ ਪਲਾਨ ਨੂੰ ਲੈ ਕੇ ਕਿਸਾਨਾਂ ਦੀ ਦਿੱਲੀ ਪੁਲਿਸ ਨਾਲ ਹੋਈ ਮੀਟਿੰਗ, ਪੜ੍ਹੋ ਪੂਰਾ ਮਾਮਲਾ[/caption] ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਅੱਜ ਹੋਵੇਗੀ ਪਹਿਲੀ ਮੀਟਿੰਗ ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਾਫ਼ ਕੀਤਾ ਹੈ ਕਿ ਕੁਝ ਵੀ ਹੋਵੇ 26 ਜਨਵਰੀ ਨੂੰ ਤੈਅ ਕੀਤੀ ਗਈ ਟਰੈਕਟਰ ਪਰੇਡ ਹਰ ਹਾਲਤ ਵਿੱਚ ਹੋਵੇਗੀ। ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨੂੰ ਕਿਹਾ ਕਈ ਸਾਡਾ ਅੰਦੋਲਨ ਸ਼ਾਂਤਮਈ ਸੀ ਤੇ ਸ਼ਾਂਤਮਈ ਰਹੇਗਾ।ਕਿਸਾਨ ਆਗੂਆਂ ਨੇ ਪੁਲਿਸ ਅੱਗੇ ਆਪਣਾ ਪੱਖ ਰਖਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਟਰੈਕਟਰ ਪਰੇਡ ਦਾ ਪਲਾਨ ਪਿਛਲੇ ਕਾਫ਼ੀ ਸਮੇਂ ਤੋਂ ਸੀ। ਕਿਸਾਨ ਆਗੂਆਂ ਨੇ ਇਸ ਪਰੇਡ ਵਿੱਚ ਲੱਖਾਂ ਟਰੈਕਟਰਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਹੈ। -PTCNews