Farmer Union Protest: ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਕੁੱਲ 16 ਕਿਸਾਨ ਯੂਨੀਅਨਾਂ ਨੇ ਅੱਜ ਟਰੈਕਟਰ ਰੈਲੀ ਅਤੇ ਚੰਡੀਗੜ੍ਹ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ ਚੰਡੀਗੜ੍ਹ ਕੂਚਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ 4000 ਪੁਲਿਸ ਮੁਲਾਜ਼ਮ ਸਰਹੱਦਾਂ ’ਤੇ ਲਾਏ ਹੋਏ ਹਨ ਤੇ ਮੁਹਾਲੀ ਪੁਲਿਸ ਨੇ 1500 ਪੁਲਿਸ ਮੁਲਾਜ਼ਮ ਡਿਊਟੀ ’ਤੇ ਲਾਏ ਹੋਏ ਹਨ। ਕਿਸਾਨਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਾਰੀਆਂ ਡਿਵੀਜ਼ਨਾਂ ਦੇ ਡੀਐਸਪੀ ਦੀ ਜ਼ਿੰਮੇਵਾਰੀ ਲਗਾਈ ਗਈ ਹੈ।ਪੁਲਿਸ ਅਤੇ ਪ੍ਰਸ਼ਾਸਨ ਵੀ ਅਲਰਟ 'ਤੇ ਦੱਸ ਦਈਏ ਕਿ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ਵੀ ਅਲਰਟ 'ਤੇ ਹੈ। ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਨੇ ਮੁਹਾਲੀ ਅਤੇ ਪੰਚਕੂਲਾ ਤੋਂ ਸ਼ਹਿਰ ਦੇ ਸਾਰੇ 27 ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਹੈ। ਹਥਿਆਰਾਂ ਨਾਲ ਲੈਸ ਰਿਜ਼ਰਵ ਪੁਲਿਸ ਬਲ ਅਤੇ ਹੋਰ 5.5 ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਬੈਰੀਕੇਡ ਲਗਾ ਕੇ ਇਨ੍ਹਾਂ ਸੜਕਾਂ 'ਤੇ ਤਾਇਨਾਤ ਕੀਤਾ ਗਿਆ ਹੈ।